Dr. Balbir Singh

ਸਬ-ਡਿਵੀਜ਼ਨ ਤੇ ਕਮਿਊਨਿਟੀ ਹੈਲਥ ਸੈਂਟਰਾਂ ‘ਚ ਵੀ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ: ਡਾ. ਬਲਬੀਰ ਸਿੰਘ

ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਵੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ ਸਦਨ ਵਿੱਚੋਂ ਵਾਕਆਉਟ ਕਰ ਚੁੱਕੀ ਹੈ | ਦੂਜੇ ਪਾਸੇ ਮਾਨ ਸਰਕਾਰ ਦੇ ਕੈਬਿਨਟ ਮੰਤਰੀਆਂ ਵਲੋਂ ਆਪੋ-ਆਪਣੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦੇ ਰਹੇ ।

ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ਸਾਰੇ 117 ਸਪਲੀ ਸੇਗਮੇਂਟ ਅਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਬ-ਡਿਵੀਜ਼ਨ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਵੀ ਐਮਰਜੈਂਸੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਸੜਕ ਹਾਦਸਿਆਂ ਜੋ ਕਿ ਹਸਪਤਾਲਾਂ ਤੋਂ ਕਾਫੀ ਦੂਰ ਹਨ, ਲਈ ਫਰਿਸ਼ਤੇ ਸਕੀਮ ਤਹਿਤ ਜ਼ਖਮੀਆਂ ਨੂੰ ਟਰਾਮਾ ਸੈਂਟਰ ਤੱਕ ਪਹੁੰਚਾਉਣ ਦੀ ਸੇਵਾ ਜਲਦੀ ਸ਼ੁਰੂ ਕਰਨ ਦੀ ਗੱਲ ਆਖੀ।

Scroll to Top