Site icon TheUnmute.com

Emerging Asia Cup: ਬੰਗਲਾਦੇਸ਼ ਨੂੰ 51 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਪੁੱਜੀ ਭਾਰਤੀ ਟੀਮ

Emerging Asia Cup

ਚੰਡੀਗੜ੍ਹ, 21 ਜੁਲਾਈ 2023:  (Emerging Asia Cup 2023) ਭਾਰਤ ਨੇ ਐਮਰਜਿੰਗ ਏਸ਼ੀਆ ਕੱਪ 2023 ਦੇ ਦੂਜੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ 51 ਦੌੜਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀਮ ਇੰਡੀਆ ਇਸ ਟੂਰਨਾਮੈਂਟ ਵਿੱਚ ਅਜਿੱਤ ਹੁੰਦੇ ਹੋਏ ਫਾਈਨਲ ਵਿੱਚ ਪਹੁੰਚ ਗਈ ਹੈ। ਇੱਥੇ ਉਸ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ। ਇਸ ਮੈਚ ‘ਚ ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 211 ਦੌੜਾਂ ਬਣਾਈਆਂ।

ਜਵਾਬ ‘ਚ ਬੰਗਲਾਦੇਸ਼ ਦੀ ਟੀਮ 160 ਦੌੜਾਂ ‘ਤੇ ਹੀ ਸਿਮਟ ਗਈ। ਭਾਰਤ ਨੇ ਬੰਗਲਾਦੇਸ਼ ਨੂੰ 51 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾਈ ਹੈ। ਮਾਨਵ ਨੇ ਰਿਪਨ ਮੋਂਢਲ ਨੂੰ ਆਊਟ ਕਰਕੇ ਬੰਗਲਾਦੇਸ਼ ਦੀ ਪਾਰੀ ਨੂੰ 160 ਦੌੜਾਂ ‘ਤੇ ਸਮੇਟ ਦਿੱਤਾ। ਮੋਂਢਲ ਨੇ ਪੰਜ ਦੌੜਾਂ ਬਣਾਈਆਂ। ਭਾਰਤੀ ਕਪਤਾਨ ਯਸ਼ ਢੁਲ ਨੇ ਉਸ ਦਾ ਕੈਚ ਫੜ ਕੇ ਟੀਮ ਇੰਡੀਆ ਦੀ ਜਿੱਤ ਪੱਕੀ ਕਰ ਦਿੱਤੀ।

Exit mobile version