June 24, 2024 1:37 am
Bal Mukand Sharma

ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ, 16 ਮਾਰਚ 2024: ਪੰਜਾਬ ਵਿੱਚ ਫੂਡ ਸੈਕਟਰ ਨੂੰ ਹੁਲਾਰਾ ਦੇਣ ਵਿੱਚ ਬੇਮਿਸਾਲ ਭੂਮਿਕਾ ਨਿਭਾਉਣ ਵਾਲੇ ਉੱਘੇ ਖੁਰਾਕ ਮਾਹਰ ਬਾਲ ਮੁਕੰਦ ਸ਼ਰਮਾ (Bal Mukand Sharma) ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਾਲ ਮੁਕੰਦ ਸ਼ਰਮਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਤੋਂ ਐਗਰੀਕਲਚਰ ਵਿੱਚ ਬੀ.ਐਸ.ਸੀ ਦੀ ਡਿਗਰੀ ਕੀਤੀ ਅਤੇ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਬਾਅਦ ਵਿੱਚ, ਉਹਨਾਂ ਨੇ ਇਸੇ ਯੂਨੀਵਰਸਿਟੀ ਤੋਂ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿੱਚ ਮਾਸਟਰ ਡਿਗਰੀ ਕੀਤੀ।

ਮਾਰਕਫੈੱਡ ਵਿੱਚ ਜ਼ਿਲ੍ਹਾ ਮੈਨੇਜਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕਰਦਿਆਂ, ਉਹਨਾਂ ਨੇ ਆਪਣੇ ਕੈਰੀਅਰ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਹ ਜਲੰਧਰ ਅਤੇ ਲੁਧਿਆਣਾ ਵਿੱਚ ਡੀ.ਐਮ. ਮਾਰਕਫੈੱਡ ਰਹੇ ਅਤੇ ਏ਼.ਐਮ.ਡੀ ਮਾਰਕਫੈੱਡ ਦੇ ਤੌਰ ‘ਤੇ ਸੇਵਾਮੁਕਤ ਹੋਏ। ਉਹਨਾਂ (Bal Mukand Sharma) ਨੇ ਆਪਣੀ ਪੇਸ਼ੇਵਰ ਮੁਹਾਰਤ ਦੇ ਦਮ ‘ਤੇ ਦੁਨੀਆ ਭਰ ਦੇ ਫੂਡ ਪ੍ਰੋਸੈਸਿੰਗ ਸੈਕਟਰ ਵਿੱਚ ਮਾਰਕਫੈੱਡ ਨੂੰ ਇੱਕ ਬ੍ਰਾਂਡ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।