Ratan Tata

Ratan Tata: ਉੱਘੇ ਸਨਅਤਕਾਰ ਰਤਨ ਟਾਟਾ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ

ਚੰਡੀਗੜ੍ਹ, 10 ਅਕਤੂਬਰ 2024: ਭਾਰਤ ਦੇ ਉੱਘੇ ਸਨਅਤਕਾਰ ਰਤਨ ਟਾਟਾ (Ratan Tata) ਦਾ ਅੱਜ ਵਰਲੀ ਦੇ ਸ਼ਮਸ਼ਾਨਘਾਟ ‘ਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ | ਮਹਾਰਾਸ਼ਟਰ ਪੁਲਿਸ ਨੇ ਵਰਲੀ ਦੇ ਸ਼ਮਸ਼ਾਨਘਾਟ ‘ਤੇ ਸਰਕਾਰੀ ਸਨਮਾਨਾਂ ਨਾਲ ਰਤਨ ਟਾਟਾ ਨੂੰ ਅੰਤਿਮ ਸਲਾਮੀ ਦਿੱਤੀ।

ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਵਰਲੀ ਦੇ ਸ਼ਮਸ਼ਾਨਘਾਟ ਪਹੁੰਚੇ । ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਰਲੀ ਸ਼ਮਸ਼ਾਨਘਾਟ ਵਿਖੇ ਰਤਨ ਟਾਟਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਕੇਂਦਰੀ ਮੰਤਰੀ ਪਿਊਸ਼ ਗੋਇਲ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਵੀ ਰਤਨ ਟਾਟਾ (Ratan Tata) ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਦੇ ਨਾਲ ਹੀ ਆਮ ਲੋਕ ਅਤੇ ਟਾਟਾ ਗਰੁੱਪ ਨਾਲ ਜੁੜੇ ਲੋਕ ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਦਰਸ਼ਨ ਕੀਤੇ । ਰਤਨ ਟਾਟਾ ਦੇ ਦਿਹਾਂਤ ‘ਤੇ ਅਦਾਕਾਰ ਰਾਜਪਾਲ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਉਨ੍ਹਾਂ ਨੂੰ ਸਲਾਮ ਕਰਦੇ ਹਾਂ। ਉਹ ਸਾਡੇ ਦੇਸ਼ ਦਾ ਅਨਮੋਲ ਹੀਰਾ ਹੈ। ਉਹ ਸਾਡੇ ਲਈ ਭਾਰਤ ਰਤਨ ਬਣੇ ਰਹਿਣਗੇ। ਉਨ੍ਹਾਂ ਨੂੰ ਭਾਰਤ ਰਤਨ ਮਿਲਣਾ ਚਾਹੀਦਾ ਹੈ। ਰਤਨ ਟਾਟਾ ਦੀ ਮੌਤ ‘ਤੇ ਦੇਸ਼ ਭਰ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ 86 ਸਾਲ ਦੀ ਉਮਰ ‘ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ।

Scroll to Top