Site icon TheUnmute.com

ਰਾਸ਼ਟਰਪਤੀ ਵੱਲੋਂ ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨ

Dr. Ratan Singh Jaggi

ਚੰਡੀਗੜ/ ਨਵੀਂ ਦਿੱਲੀ, 22 ਮਾਰਚ 2023: ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮ ਸ੍ਰੀ ਨਾਲ ਸਨਮਾਨਿਤ ਕੀਤਾ।

ਉੱਘੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਰਾਸ਼ਟਰਪਤੀ ਵੱਲੋਂ ਇਹ ਪੁਰਸਕਾਰ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ। ਇਹ ਵੱਕਾਰੀ ਪੁਰਸਕਾਰ ਡਾ. ਰਤਨ ਸਿੰਘ ਜੱਗੀ ਨੂੰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ।

Exit mobile version