June 24, 2024 1:28 am
Chaudhary Devi Lal University

ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ‘ਚ ਕਰਵਾਏ ਪ੍ਰੋਗਰਾਮ ‘ਚ ਹੁਨਰ ਅਧਾਰਤ ਸਿੱਖਿਆ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 16 ਮਾਰਚ 2024: ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ (Chaudhary Devi Lal University) ਵਿਚ ਸਿੱਖਿਆ ਵਿਭਾਗ ਵੱਲੋਂ ਅਸਰ (ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ) ਦਾ ਇਕ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦਾ ਵਿਸ਼ਾ ਐਨੂਅਲ ਸਟੇਟਸ ਆਫ ਐਜੂਕੇਸ਼ਨ ਰਿਪੋਰਟ (ਅਸਰ) 2023: ਬਿਯਾਂਡ ਬੇਸਿਕਸ ਰੱਖਿਆ ਗਿਆ|

ਇਸ ਮੌਕੇ ਮੁੱਖ ਮਹਿਮਾਨ ਵਜੋਂ ਯੂਨੀਵਰਸਿਟੀ (Chaudhary Devi Lal University) ਦੇ ਵਾਈਸ ਚਾਂਸਲਰ ਪ੍ਰੋ. ਅਜਮੇਰ ਸਿੰਘ ਮਲਿਕ ਨੇ ਕਿਹਾ ਕਿ ਨੌਜਵਾਨਾਂ ਨੂੰ ਹੁਨਰ ਅਧਾਰਤ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ ਅਤੇ ਵੱਖ-ਵੱਖ ਤਰ੍ਹਾਂ ਦੇ ਸਰਵੇਖਣ ਅਤੇ ਖੋਜ ਸਿੱਖਿਆ ਦੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਥਮ ਸੰਸਥਾ ਵੱਲੋਂ ਕਰਵਾਇਆ ਗਿਆ ਸਰਵੇਖਣ ਵਿਦਿਆਰਥੀਆਂ ਲਈ ਅਤੇ ਰਾਸ਼ਟਰ ਦੇ ਵਿਕਾਸ ਲਈ ਇੱਕ ਚੰਗੇ ਸਾਧਨ ਵਜੋਂ ਉਭਰੇਗਾ।

ਉਨ੍ਹਾਂ ਸਿੱਖਿਆ ਵਿਭਾਗ ਅਤੇ ਪ੍ਰਥਮ ਸੰਸਥਾ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਨੌਜਵਾਨਾਂ ਨੂੰ ਖੋਜ ਦੇ ਖੇਤਰ ਵਿੱਚ ਇਸ ਡੇਟਾ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਵਿੱਚ ਵਿਭਾਗ ਦੇ ਚੇਅਰਪਰਸਨ ਪ੍ਰੋ. ਰਣਜੀਤ ਕੌਰ, ਪ੍ਰੋ. ਨਿਵੇਦਿਤਾ, ਪ੍ਰੋ. ਮੀਨਾ, ਪ੍ਰੋ: ਰਾਜਕੁਮਾਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।