Seva Kendra

ਪਟਿਆਲਾ ਵਿਖੇ ਸੇਵਾ ਕੇਂਦਰਾ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ

ਪਟਿਆਲਾ 16 ਮਈ 2022: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਕਈ ਯਤਨ ਕੀਤੇ ਜਾ ਰਹੇ ਨੇ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਰੁਕੇ ਹੋਏ ਕੰਮਾਂ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ | ਪਰ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ (Seva Kendra) ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ ਤਾਂ ਜੋ ਕੰਮ ਕਰਵਾਉਣ ਆਉਂਦੇ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸੇਵਾ ਖੇਤਰਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਸ਼ਨੀਵਾਰ ਤੇ ਐਤਵਾਰ ਨੂੰ ਵੀ ਸੇਵਾ ਕੇਂਦਰਾਂ (Seva Kendra) ਵਿਚ ਆਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ |

ਪਰ ਹੁਣ ਆਪਣੀਆਂ ਮੰਗਾਂ ਨੂੰ ਲੈ ਕੇ ਸੇਵਾ ਕੇਂਦਰਾ ਦੇ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਕੀਤੀ ਜਾ ਰਹੀ ਹੈ ਰੋਸ ਪ੍ਰਦਰਸ਼ਨ ਕਰ ਰਹੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਾ ਕੰਮ ਲਿਆ ਜਾ ਰਿਹਾ ਅਤੇ ਹੁਣ ਸ਼ਨੀਵਾਰ ਐਤਵਾਰ ਨੂੰ ਵੀ ਸੇਵਾ ਕੇਂਦਰਾਂ ਵਿਚ ਹਾਜ਼ਰੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਮਹਿਜ਼ ਅੱਠ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਂਦੀ ਹੈ |

ਜਿਸ ਨਾਲ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਨਹੀਂ ਚਲਦਾ ਇਸ ਮਾਮਲੇ ਨੂੰ ਲੈ ਕੇ ਪਟਿਆਲਾ ਵਿਖੇ ਸੇਵਾ ਕੇਂਦਰ ਦੇ ਮੁਲਾਜ਼ਮਾਂ ਵੱਲੋਂ ਕੰਮਕਾਜ ਠੱਪ ਕਰਕੇ ਤਨਖਾਹਾਂ ਵਧਾਉਣ ਸਬੰਧੀ ਪੰਜਾਬ ਸਰਕਾਰ ਦੇ ਖਿਲਾਫ ਰੋਸ ਜ਼ਾਹਿਰ ਕੀਤਾ | ਇਨ੍ਹਾਂ ਮੁਲਾਜ਼ਮਾਂ ਨੇ ਬਾਹਾਂ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਉਥੇ ਇਨ੍ਹਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਉਨ੍ਹਾਂ ਤੋਂ ਪੂਰਾ ਕੰਮ ਲਿਆ ਜਾ ਰਿਹਾ ਪਰ ਉਨ੍ਹਾਂ ਦੀਆਂ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਨਾ ਕੀਤਾ ਤਾਂ ਉਹ ਪੂਰੇ ਪੰਜਾਬ ਭਰ ਵਿੱਚ ਸੇਵਾ ਕੇਂਦਰਾਂ ਦੇ ਕੰਮ ਠੱਪ ਕਰ ਕੇ ਸਰਕਾਰ ਦੇ ਖ਼ਿਲਾਫ਼ ਤਿੱਖਾ ਸੰਘਰਸ਼ ਉਲੀਕਣਗੇ |

Scroll to Top