Site icon TheUnmute.com

ਸੂਬੇ ‘ਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤਾਂ ਜੋ ਕੋਈ ਵੀ ਨੌਜਵਾਨ ਬੇਰੁਜ਼ਗਾਰ ਨਾ ਰਹੇ: CM ਮਾਨ

Ludhiana

ਚੰਡੀਗੜ੍ਹ 25 ਅਕਤੂਬਰ 2022: ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਵਿਖੇ ਬਾਬਾ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ, ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਬਾ ਵਿਸ਼ਵਕਰਮਾ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਕਿੱਲ ਡਿਵੈਲਪਮੈਂਟ ਦੀ ਲੋੜ ਹੈ। ਪੰਜਾਬ ਵਿੱਚ ਕਰੀਅਰ ਗਾਈਡੈਂਸ ਦੀ ਕਮੀ ਹੈ ਜਿਸ ਨੂੰ ਭਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਅਜਿਹੇ ਕੰਮ ਸਿੱਖਣੇ ਚਾਹੀਦੇ ਹਨ ਤਾਂ ਜੋ ਉਹ ਰੁਜ਼ਗਾਰ ਪੈਦਾ ਕਰ ਸਕਣ ਨਾ ਕਿ ਉਨ੍ਹਾਂ ਤੋਂ ਰੁਜ਼ਗਾਰ ਮੰਗਣ। ਸੂਬੇ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ ਤਾਂ ਜੋ ਕੋਈ ਵੀ ਨੌਜਵਾਨ ਬੇਰੁਜ਼ਗਾਰ ਨਾ ਰਹੇ।

ਜਨਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ਵਿੱਚ ਮਾਹੌਲ ਚਿੰਤਾਜਨਕ ਬਣਿਆ ਹੋਇਆ ਹੈ ਅਤੇ ਇੱਥੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਭ ਨੂੰ ਨਾਲ ਲੈ ਕੇ ਤਰੱਕੀ ਦੇ ਰਾਹ ‘ਤੇ ਚੱਲਣਾ ਚਾਹੀਦਾ ਹੈ ਨਾ ਕਿ ਕਿਸੇ ਨੂੰ ਲਾਹ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਸੁੰਦਰ ਸ਼ਾਮ ਅਰੋੜਾ ‘ਤੇ ਵੀ ਨਿਸ਼ਾਨਾ ਸਾਧਿਆ ਹੈ।

ਉਨ੍ਹਾਂ ਕਿਹਾ ਕਿ ਭ੍ਰਿਸ਼ਟਾਂ ਵੱਲੋਂ ਜਨਤਾ ਦੀ ਲੁੱਟ ਕਰਕੇ ਨੋਟ ਗਿਣਨ ਦੀਆਂ ਮਸ਼ੀਨਾਂ ਘਰਾਂ ਵਿੱਚ ਰੱਖ ਦਿੱਤੀਆਂ ਹਨ। ਜਨਤਾ ਦਾ ਪੈਸਾ ਟੈਕਸ ਦੇ ਰੂਪ ਵਿੱਚ ਲਿਆ ਕੇ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਨੇ ਪੰਜਾਬੀਆਂ ਲਈ ਕਈ ਵੱਡੇ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਅਹਿਮ ਫੈਸਲੇ ਵੀ ਲਏ ਜਾਣਗੇ। ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ, ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਹਰਦੀਪ ਸਿੰਘ ਮੂੰਡੀਆ ਆਦਿ ਹਾਜ਼ਰ ਸਨ।

Exit mobile version