ਚੰਡੀਗੜ੍ਹ 07 ਨਵੰਬਰ 2022: ਸੁਪਰੀਮ ਕੋਰਟ (Supreme Court) ਦੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ ਸੰਵਿਧਾਨ ਦੇ 103ਵੇਂ ਸੋਧ ਐਕਟ 2019 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਸੋਮਵਾਰ ਨੂੰ, ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (ਈਡਬਲਯੂਐਸ) ਲਈ 10 ਫ਼ੀਸਦੀ ਰਾਖਵੇਂਕਰਨ ‘ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ EWS ਰਾਖਵੇਂਕਰਨ ਦੇ ਹੱਕ ਵਿੱਚ 4-1 ਨਾਲ ਆਪਣਾ ਫੈਸਲਾ ਸੁਣਾਇਆ।
ਸੀਜੇਆਈ ਜਸਟਿਸ ਯੂਯੂ ਲਲਿਤ, ਜਸਟਿਸ ਦਿਨੇਸ਼ ਮਹੇਸ਼ਵਰੀ, ਜਸਟਿਸ ਬੇਲਾ ਐਮ ਤ੍ਰਿਵੇਦੀ, ਜਸਟਿਸ ਜੇਬੀ ਪਾਰਦੀਵਾਲਾ ਈਡਬਲਯੂਐਸ ਰਾਖਵੇਂਕਰਨ (EWS Reservation) ‘ਤੇ ਸਹਿਮਤ ਹੋਏ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਰਾਖਵਾਂਕਰਨ ਸੰਵਿਧਾਨ ਦੀ ਉਲੰਘਣਾ ਨਹੀਂ ਕਰਦਾ। ਦੂਜੇ ਪਾਸੇ ਜਸਟਿਸ ਰਵਿੰਦਰ ਭੱਟ ਨੇ ਇਸ ‘ਤੇ ਅਸਹਿਮਤੀ ਜਤਾਈ।
EWS ਕੋਟੇ ਦੀ ਸੰਵਿਧਾਨਕ ਵੈਧਤਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ‘ਚ ਕਈ ਪਟੀਸ਼ਨਾਂ ‘ਤੇ ਲੰਬੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ 27 ਸਤੰਬਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।