Delhi's Jahangirpuri violence

ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ‘ਚ ਹੋਈ ਹਿੰਸਾ ‘ਚ 23 ਜਣਿਆਂ ਦੀ ਹੋਈ ਗ੍ਰਿਫਤਾਰੀ

ਚੰਡੀਗੜ੍ਹ 18 ਅਪ੍ਰੈਲ 2022: ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ‘ਚ ਹੋਈ ਹਿੰਸਾ (Delhi’s Jahangirpuri violence) ਦੇ ਸਬੰਧ ‘ਚ ਹੁਣ ਤੱਕ ਦੋਵੇਂ ਗੁੱਟਾਂ ਦੇ 23 ਜਣਿਆਂ ਦੀ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ। ਇੱਥੇ ਲਗਾਤਾਰ ਗ੍ਰਿਫ਼ਤਾਰੀਆਂ ਦੇ ਚੱਲਦਿਆਂ ਪੁਲਿਸ ਟੀਮ ‘ਤੇ ਪਥਰਾਅ ਦੀ ਘਟਨਾ ਸਾਹਮਣੇ ਆਈ ਹੈ। ਸੋਮਵਾਰ ਨੂੰ ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਪੂਰੇ ਮਾਮਲੇ ‘ਤੇ ਮੀਡੀਆ ਨਾਲ ਗੱਲਬਾਤ ਕੀਤੀ।

ਮਾਮਲੇ ਨੂੰ ਲੈ ਕੇ ਪੁਲਿਸ ਕਮਿਸ਼ਨਰ ਆਫ਼ ਪੁਲਿਸ ਨੇ ਕਿਹਾ ਕਿ ਉੱਤਰ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਵਿੱਚ ਸ਼ਨੀਵਾਰ ਸ਼ਾਮ ਨੂੰ ਹੋਈ ਹਿੰਸਾ ਵਿੱਚ 23 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਹਾਂਗੀਰਪੁਰੀ ਇਲਾਕੇ ਵਿੱਚ ਹੋਈ ਹਿੰਸਾ ਵਿੱਚ ਅੱਠ ਪੁਲੀਸ ਮੁਲਾਜ਼ਮ ਅਤੇ ਇੱਕ ਆਮ ਨਾਗਰਿਕ ਜ਼ਖ਼ਮੀ ਹੋ ਗਿਆ। ਜਿਸ ਵਿੱਚ ਦੋਵੇਂ ਗੁੱਟਾਂ ਦੇ ਲੋਕ ਸ਼ਾਮਲ ਹਨ।

ਦਿੱਲੀ ਪੁਲਿਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ ਕਿ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ, ਚਾਹੇ ਉਹ ਕਿਸੇ ਵੀ ਵਰਗ, ਨਸਲ, ਫਿਰਕੇ ਅਤੇ ਧਰਮ ਦਾ ਹੋਵੇ।” ਹੁਣ ਕ੍ਰਾਈਮ ਬ੍ਰਾਂਚ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚਾਰ ਫੋਰੈਂਸਿਕ ਟੀਮਾਂ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਸਬੂਤ ਇਕੱਠੇ ਕੀਤੇ। ਸੀਸੀਟੀਵੀ ਫੁਟੇਜ ਅਤੇ ਡਿਜੀਟਲ ਮੀਡੀਆ ਦਾ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ।”

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੁਝ ਲੋਕ ਸੋਸ਼ਲ ਮੀਡੀਆ ਰਾਹੀਂ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਸੋਸ਼ਲ ਮੀਡੀਆ ‘ਤੇ ਵੀ ਤਿੱਖੀ ਨਜ਼ਰ ਰੱਖ ਰਹੇ ਹਾਂ ਅਤੇ ਗਲਤ ਜਾਣਕਾਰੀ ਫੈਲਾਉਣ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜਨਤਾ ਅਫਵਾਹਾਂ ‘ਤੇ ਧਿਆਨ ਨਾ ਦੇਣ।” ਅਸੀਂ ਜਹਾਂਗੀਰਪੁਰੀ ਘਟਨਾ ਦੀ ਹਰ ਕੋਣ ਤੋਂ ਜਾਂਚ ਕਰਨ ਲਈ 14 ਟੀਮਾਂ ਬਣਾਈਆਂ ਹਨ।

Scroll to Top