ਪਾਕਿਸਤਾਨੀ ਡਰੋਨ

ਪਾਕਿਸਤਾਨੀ ਡਰੋਨ ਰਾਹੀਂ ਸਕੂਲ ਦੇ ਮੈਦਾਨ ‘ਚ ਸੁੱਟੀ 5 ਕਿਲੋ ਹੈਰੋਇਨ ਬਰਾਮਦ, 4 ਸ਼ੱਕੀਆਂ ਨੂੰ ਹਿਰਾਸਤ ‘ਚ ਲਿਆ

ਅੰਮ੍ਰਿਤਸਰ 27 ਜੁਲਾਈ 2022: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਨੇਸ਼ਟਾ ਦੇ ਇਕ ਸਕੂਲ ਮੈਦਾਨ ਤੋਂ ਹੈਰੋਇਨ ਦੇ ਪੰਜ ਪੈਕਟ ਬਰਾਮਦ ਹੋਏ ਹਨ। ਇਹ ਪੈਕਟ ਡੀਏਵੀ ਸਕੂਲ ਦੀ ਗਰਾਊਂਡ ਸੁੱਟੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਖੇਪ ਮੰਗਲਵਾਰ ਦੇਰ ਰਾਤ ਪਾਕਿਸਤਾਨ ਤੋਂ ਆਏ ਡਰੋਨ ਰਾਹੀਂ ਸੁੱਟੀ ਗਈ ਸੀ। ਡਰੋਨ ਦੇ ਆਉਣ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਸਕੂਲ ਦੇ ਆਲੇ-ਦੁਆਲੇ ਦੇ ਪੂਰੇ ਇਲਾਕੇ ਦੀ ਘੇਰਾਬੰਦੀ ਕੀਤੀ।

ਇਸਦੇ ਨਾਲ ਹੀ ਤਲਾਸ਼ੀ ਮੁਹਿੰਮ ਦੌਰਾਨ 4 ਸ਼ੱਕੀਆਂ ਨੂੰ ਲਿਆ ਹਿਰਾਸਤ ‘ਚ ਲਿਆ ਹੈ | ਪੁਲਿਸ ਥਾਣਾ ਘਰਿੰਡਾ ਦੀ ਟੀਮ ਨੇ ਐੱਸ.ਐੱਚ.ਓ. ਕਰਮਪਾਲ ਸਿੰਘ ਦੀ ਅਗਵਾਈ ‘ਚ ਇਨ੍ਹਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਪੁਲੀਸ ਦੇ ਖੁਫ਼ੀਆ ਵਿੰਗ ਨੂੰ ਸੂਚਨਾ ਮਿਲੀ ਸੀ ਕਿ ਕੁਝ ਭਾਰਤੀ ਤਸਕਰ ਹੈਰੋਇਨ ਦੀ ਖੇਪ ਲੈਣ ਲਈ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਕਰ ਰਹੇ ਹਨ। ਇਹ ਖੇਪ ਅੰਤਰਰਾਸ਼ਟਰੀ ਸਰਹੱਦ ਤੋਂ ਕਰੀਬ ਢਾਈ ਕਿਲੋਮੀਟਰ ਦੂਰ ਪਿੰਡ ਨੇਸ਼ਟਾ ਵਿੱਚ ਡੀਏਵੀ ਸਕੂਲ ਦੀ ਗਰਾਊਂਡ ਵਿੱਚ ਪਾਕਿਸਤਾਨ ਦੇ ਡਰੋਨ ਰਾਹੀਂ ਸੁੱਟੀ ਜਾਣੀ ਹੈ।

Scroll to Top