ਫਾਜ਼ਿਲਕਾ ਜ਼ਿਲ੍ਹੇ ‘ਚ ਹੁਣ ਤੱਕ ਜਮ੍ਹਾਂ ਹੋਏ 5305 ਹਥਿਆਰ: ਵਧੀਕ ਜ਼ਿਲ੍ਹਾ ਚੋਣ ਅਫ਼ਸਰ

weapons

ਫਾਜ਼ਿਲਕਾ, 4 ਅਪ੍ਰੈਲ 2024 : ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਪ੍ਰਕ੍ਰਿਆ ਅਮਨ ਅਮਾਨ ਨਾਲ ਪੂਰੀ ਹੋਵੇ ਇਸ ਲਈ ਅਸਲਾ ਧਾਰਕਾਂ ਵੱਲੋਂ ਆਪਣੇ ਹਥਿਆਰ ਜਮ੍ਹਾਂ ਕਰਵਾਉਣ ਦੀ ਪ੍ਰਕ੍ਰਿਆ ਜਾਰੀ ਹੈ ਅਤੇ ਹੁਣ ਤੱਕ 5305 ਹਥਿਆਰ (weapons) ਜਮ੍ਹਾਂ ਹੋ ਚੁੱਕੇ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਕੇਸ ਕੁਮਾਰ ਪੋਪਲੀ ਪੀਪੀਐਸ ਨੇ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਪੀ ਰਮਨੀਸ਼ ਚੌਧਰੀ ਵੀ ਵਿਸੇਸ਼ ਤੌਰ ‘ਤੇ ਹਾਜ਼ਰ ਸਨ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦੇ ਹਥਿਆਰ ਜਮਾਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰ ਜਮਾਂ ਕਰਵਾਉਣ ਦੇ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਕਿਸੇ ਦੀ ਕੋਈ ਵਿਸੇਸ ਜਰੂਰਤ ਹੈ ਉਥੇ ਜ਼ਿਲ੍ਹਾ ਪੱਧਰ ਤੇ ਗਠਿਤ ਸਕਰੀਨਿੰਗ ਕਮੇਟੀ ਵੱਲੋਂ ਸਮੀਖਿਆ ਕਰਕੇ ਹਥਿਆਰ ਜਮਾਂ ਕਰਵਾਉਣ ਜਾਂ ਨਾ ਕਰਵਾਉਣ ਬਾਬਤ ਨਿਰਣਾ ਲਿਆ ਜਾਂਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਲਾਈਸੈਂਸੀ ਹਥਿਆਰ (weapons) ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਕਰੀਨਿੰਗ ਕਮੇਟੀ ਦੀ ਆਗਿਆ ਲਏ ਬਿਨ੍ਹਾਂ ਕਿਸੇ ਨੇ ਹਥਿਆਰ ਜਮਾਂ ਨਾ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਕੋਈ ਵਿਸੇਸ ਹਾਲਤਾਂ ਵਿਚ ਜਰੂਰਤ ਹੈ ਤਾਂ ਉਹ ਸਕਰੀਨਿੰਗ ਕਮੇਟੀ ਕੋਲ ਪਹੁੰਚ ਕਰ ਸਕਦਾ ਹੈ ਅਤੇ ਬਾਕੀ ਸਾਰੇ ਅਸਲਾ ਲਾਇਸੈਂਸ ਧਾਰਕ ਤੁਰੰਤ ਆਪਣੇ ਹਥਿਆਰ ਨੇੜੇ ਦੇ ਥਾਣੇ ਜਾਂ ਅਸਲਾ ਕੋਠੀ ਵਿਚ ਜਮਾਂ ਕਰਵਾ ਦੇਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਐਸਡੀਐਮ ਪੰਕਜ ਬਾਂਸਲ, ਤਹਿਸੀਲਦਾਰ ਸੁਖਦੇਵ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮਨਜੀਤ ਸਿੰਘ ਵੀ ਹਾਜਰ ਸਨ।

Leave a Reply

Your email address will not be published. Required fields are marked *