July 7, 2024 5:05 am
Shiromani Akali Dal

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਭਲਕੇ ਪੰਜਾਬ ਮੁੱਦਿਆਂ ‘ਤੇ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ 14 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇੱਕ ਵਫ਼ਦ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਭਲਕੇ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕਰਨਗੇ |ਇਸਦੀ ਜਾਣਕਾਰੀ ਦਿੰਦਿਆਂ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਭਲਕੇ 15 ਜੁਲਾਈ ਨੂੰ ਸਵੇਰੇ 11 ਵਜੇ ਰਾਜ ਭਵਨ, ਚੰਡੀਗੜ੍ਹ ਵਿਖੇ ਮਾਨਯੋਗ ਰਾਜਪਾਲ ਨੂੰ ਮਿਲੇਗਾ। ਇਸ ਦੌਰਾਨ ਪ੍ਰੋਫੈਸਰ ਪੀ.ਐਸ ਚੰਦੂਮਾਜਰਾ, ਐਸ ਐਮ ਆਈ ਐਸ ਗਰੇਵਾਲ ਅਤੇ ਡਾ ਦਲਜੀਤ ਸਿੰਘ ਚੀਮਾ ਸਣੇ ਹੋਰ ਆਗੂ ਮੌਜੂਦ ਰਹਿਣਗੇ।