Turkey

ਤੁਰਕੀ ‘ਚ ਜ਼ਬਰਦਸਤ ਭੂਚਾਲ ਨੇ ਮਚਾਈ ਤਬਾਹੀ, 53 ਜਣਿਆਂ ਦੀ ਮੌਤ, 500 ਤੋਂ ਵੱਧ ਜ਼ਖਮੀ

ਚੰਡੀਗੜ੍ਹ 06, ਫਰਵਰੀ 2023: ਤੁਰਕੀ (Turkey) ਅਤੇ ਗੁਆਂਢੀ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਨੂਰਦਗੀ ਤੋਂ 23 ਕਿਲੋਮੀਟਰ ਪੂਰਬ ਵੱਲ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਢਹਿ ਗਈਆਂ ਹਨ। ਤੁਰਕੀ ਵਿੱਚ ਹੁਣ ਤੱਕ 53 ਜਣਿਆਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਸੀਰੀਆ ‘ਚ ਜਾਨ ਗੁਆਉਣ ਵਾਲਿਆਂ ਦਾ ਅੰਕੜਾ 90 ਤੱਕ ਪਹੁੰਚ ਗਿਆ ਹੈ। 500 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.8 ਮਾਪੀ ਗਈ। 16 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ। ਇਹ ਅੰਕੜਾ ਅਜੇ ਵਧ ਸਕਦਾ ਹੈ। ਯੂਐਸ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਦਾ ਕੇਂਦਰ ਗਾਜ਼ੀਅਨਟੇਪ ਤੋਂ ਲਗਭਗ 33 ਕਿਲੋਮੀਟਰ (20 ਮੀਲ) ਅਤੇ ਨੂਰਦਾਗੀ ਸ਼ਹਿਰ ਤੋਂ ਲਗਭਗ 26 ਕਿਲੋਮੀਟਰ (16 ਮੀਲ) ਦੂਰ ਸੀ। ਇਹ 18 ਕਿਲੋਮੀਟਰ (11 ਮੀਲ) ਦੀ ਡੂੰਘਾਈ ‘ਤੇ ਕੇਂਦਰਿਤ ਸੀ।

ਭੂਚਾਲ ਦੇ ਝਟਕੇ ਸੀਰੀਆ ਤੱਕ ਦੂਰ ਤੱਕ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਕਈ ਇਮਾਰਤਾਂ ਦੇ ਨੁਕਸਾਨੇ ਜਾਣ ਦੀ ਖ਼ਬਰ ਹੈ। ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਕਾਰਨ ਕਈ ਜਾਨੀ ਨੁਕਸਾਨ ਹੋਣ ਦਾ ਖਦਸ਼ਾ ਹੈ। ਤੁਰਕੀ (Turkey) ਦੇ ਰਾਸ਼ਟਰਪਤੀ ਰੇਸੇਪ ਤਯਪ ਏਰਦੋਗਨ ਨੇ ਟਵਿੱਟਰ ‘ਤੇ ਕਿਹਾ ਕਿ ਭੂਚਾਲ ਪ੍ਰਭਾਵਿਤ ਇਲਾਕਿਆਂ ‘ਚ ਖੋਜ ਅਤੇ ਬਚਾਅ ਟੀਮਾਂ ਨੂੰ ਤੁਰੰਤ ਰਵਾਨਾ ਕਰ ਦਿੱਤਾ ਗਿਆ ਹੈ।

Scroll to Top