New Ashok Nagar

ਦਿੱਲੀ ਦੇ ਨਿਊ ਅਸ਼ੋਕ ਨਗਰ ‘ਚ ਚਾਰ ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ

ਚੰਡੀਗੜ੍ਹ 19 ਜੁਲਾਈ 2022: ਰਾਜਧਾਨੀ ਦਿੱਲੀ ਦੇ ਨਿਊ ਅਸ਼ੋਕ ਨਗਰ (New Ashok Nagar) ਸਥਿਤ ਈਸਟ ਐਂਡ ਅਪਾਰਟਮੈਂਟਸ ਦੀ ਚਾਰ ਮੰਜ਼ਿਲਾ ਇਮਾਰਤ ‘ਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਰਾਹਤ ਦੀ ਗੱਲ ਹੈ ਕਿ ਇਸ ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਇਸਦੇ ਨਾਲ ਹੀ ਫਾਇਰਫਾਈਟਰਜ਼ ਨੇ ਲੱਕੜ ਦੀਆਂ ਪੌੜੀਆਂ ਰਾਹੀਂ 12 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ |

Scroll to Top