ਚੰਡੀਗੜ੍ਹ 01 ਜੂਨ 2022: ਅੱਜ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ (Khalsa College in Amritsar) ਦੇ ਬਾਹਰ ਚੱਲੀਆਂ ਗੋਲੀਆਂ ‘ਚ ਗੋਲੀ ਲੱਗਣ ਦੇ ਕਾਰਨ ਦੋ ਨੌਜਵਾਨ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਇਲਾਜ ਲਈ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਸੀ । ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਇਨ੍ਹਾਂ ‘ਚੋਂ ਲਵਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਹੈ ਜਦਕਿ ਜੋਬਨਜੀਤ ਸਿੰਘ ਦੀ ਹਾਲਤ ਗੰਭੀਰ ਹੈ । ਪੁਲਿਸ ਥਾਣਾ ਕੰਟੋਨਮੈਂਟ ਇੰਸਪੈਕਟਰ ਰਾਜਵਿੰਦਰ ਕੌਰ ਸਮੇਤ ਪੁਲਿਸ ਬਲ ਘਟਨਾ ਸਥਾਨ ‘ਤੇ ਪੁੱਜੇ ਅਤੇ ਮਾਮਲੇ ਦੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ।
ਫਰਵਰੀ 25, 2026 11:19 ਪੂਃ ਦੁਃ




