ਮੁਹੱਲਾ ਕਲੀਨਿਕਾਂ

‘ਆਪ’ ਸਰਕਾਰ ਜਾਣਬੁੱਝ ਕੇ ਪੰਜਾਬ ਰਾਜਪਾਲ ਦੇ ਅਧਿਕਾਰਾਂ ਨੂੰ ਚੁਣੌਤੀ ਦੇ ਰਹੀ ਹੈ: ਤਰੁਣ ਚੁੱਘ

ਚੰਡੀਗੜ 18 ਅਕਤੂਬਰ 2022: ਪੰਜਾਬ ਦੇ ਰਾਜਪਾਲ ਨੇ ਖੇਤੀਬਾੜੀ ਯੂਨੀਵਰਸਿਟੀ (PAU) ਦੇ ਵਾਈਸ ਚਾਂਸਲਰ ਨੂੰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ |ਇਸਦੇ ਨਾਲ ਹੀ ਰਾਜਪਾਲ ਦੇ ਇਸ ਫੈਸਲੇ ਨਾਲ ਸੂਬੇ ਵਿਚ ਸਿਆਸੀ ਹਲਚਲ ਵਧ ਗਈ ਹੈ | ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Tarun Chugh) ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਾਣਬੁੱਝ ਕੇ ਰਾਜਪਾਲ ਦਫ਼ਤਰ ਦੀ ਮਾਣ-ਮਰਿਆਦਾ ਨੂੰ ਵਾਰ-ਵਾਰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਪੰਜਾਬ ਦੇ ਰਾਜਪਾਲ ਵੱਲੋਂ ਪੀਏਯੂ ਦੇ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਸਤਬੀਰ ਗੋਸਲ ਨੂੰ ਹਟਾਉਣ ਦੇ ਮੁੱਖ ਮੰਤਰੀ ਨੂੰ ਦਿੱਤੇ ਹੁਕਮਾਂ ‘ਤੇ ਟਿੱਪਣੀ ਕਰਦਿਆਂ ਚੁੱਘ ਨੇ ਕਿਹਾ ਕਿ ਇਹ ਦੂਜੀ ਘਟਨਾ ਹੈ ਜਿਸ ਵਿੱਚ ਮੁੱਖ ਮੰਤਰੀ ਨੇ ਸੰਵਿਧਾਨਕ ਵਿਵਸਥਾਵਾਂ ਦੀ ਉਲੰਘਣਾ ਕੀਤੀ ਹੈ।

ਚੁੱਘ ਨੇ ਕਿਹਾ ਕਿ ‘ਆਪ’ ਸਰਕਾਰ ਜਾਣਬੁੱਝ ਕੇ ਪੰਜਾਬ ਦੇ ਰਾਜਪਾਲ ਦੇ ਅਧਿਕਾਰਾਂ ਨੂੰ ਚੁਣੌਤੀ ਦੇ ਰਹੀ ਹੈ ਅਤੇ ਇਸ ਨਾਲ ਸੂਬੇ ਵਿੱਚ ਸੰਵਿਧਾਨਕ ਢਹਿ-ਢੇਰੀ ਹੋ ਰਹੀ ਹੈ। ਚੁੱਘ ਨੇ ਕਿਹਾ, “ਅਜਿਹੀਆਂ ਘਟਨਾਵਾਂ ਨਾ ਸਿਰਫ਼ ਹੁਨਰਮੰਦ ਸ਼ਖ਼ਸੀਅਤਾਂ ਨੂੰ ਬਦਨਾਮ ਕਰ ਰਹੀਆਂ ਹਨ, ਸਗੋਂ ਇਹ ਵੀ ਦਰਸਾ ਰਹੀਆਂ ਹਨ ਕਿ ਕਿਵੇਂ ਰਾਜ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਅਤੇ ਕਰਤੱਵਾਂ ਨੂੰ ਨਿਭਾਉਣ ਵਿੱਚ ਦੀਵਾਲੀਆ ਹੋ ਗਈ ਹੈ।

Scroll to Top