ਚੰਡੀਗੜ੍ਹ 14 ਨਵੰਬਰ 2022: ਸ਼ਰਾਬ ਨੀਤੀ ਮਾਮਲੇ (Delhi liquor policy) ਵਿੱਚ ਆਮ ਆਦਮੀ ਪਾਰਟੀ ਦੀ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ । ਪ੍ਰਾਪਤ ਜਾਣਕਾਰੀ ਮੁਤਾਬਕ ‘ਆਪ’ ਨੇਤਾ ਵਿਜੇ ਨਾਇਰ (Vijay Nair) ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਨੇਤਾ ਵਿਜੇ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਦਿੱਲੀ ਸ਼ਰਾਬ ਨੀਤੀ ‘ਚ ਮਨੀ ਲਾਂਡਰਿੰਗ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਨ੍ਹਾਂ ਦੋਵਾਂ ਨੂੰ ਸੀ.ਬੀ.ਆਈ. ਨੇ ਗ੍ਰਿਫਤਾਰ ਕੀਤਾ ਸੀ ਅਤੇ ਦੋਵੇਂ ਨਿਆਇਕ ਹਿਰਾਸਤ ਵਿੱਚ ਸਨ। ਆਮ ਆਦਮੀ ਪਾਰਟੀ ਦੇ ਦਿੱਲੀ ਸ਼ਰਾਬ ਨੀਤੀ ਦੇ ਵਿਜੇ ਨਾਇਰ ਦੀ ਜ਼ਮਾਨਤ ‘ਤੇ ਸੁਣਵਾਈ ਹੋਣੀ ਸੀ। ਪਰ ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।