Congress

ਅੰਦਰੂਨੀ ਸਰਵੇਖਣ ਮੁਤਾਬਕ ਪੰਜਾਬ ‘ਚ ਕਾਂਗਰਸ ਨੂੰ ਮਿਲਣਗੀਆਂ 50 ਸੀਟਾਂ, ਅਕਾਲੀ-ਬਸਪਾ ਵੀ ਦੌੜ ‘ਚ ਸ਼ਾਮਲ

10 ਮਾਰਚ ਨੂੰ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਿਆਸੀ ਵਿਰੋਧੀਆਂ ਵੱਲੋਂ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਡਰੋਂ ਕਾਂਗਰਸ ਅਤੇ ‘ਆਪ’ ਵੱਲੋਂ ਆਪਣੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਪੰਜਾਬ ਤੋਂ ਬਾਹਰ ਭੇਜਣ ਦੀ ਸੰਭਾਵਨਾ ਹੈ।

ਕਾਂਗਰਸ ਆਪਣੇ ਵਿਧਾਇਕਾਂ ਨੂੰ ਪੰਜਾਬ ਤੋਂ ਰਾਜਸਥਾਨ (Punjab to Rajasthan)  ਸ਼ਿਫਟ ਕਰ ਸਕਦੀ ਹੈ, ਜਦੋਂ ਕਿ ਦਿੱਲੀ ਦੀ ਸੱਤਾਧਾਰੀ ਪਾਰਟੀ ਆਪਣੇ ਵਿਧਾਇਕਾਂ ਨੂੰ ਰਾਸ਼ਟਰੀ ਰਾਜਧਾਨੀ ਸ਼ਿਫਟ ਕਰ ਸਕਦੀ ਹੈ।

ਮੰਨਿਆ ਜਾ ਰਿਹਾ ਹੈ ਕਿ ਰਾਜਸਥਾਨ ‘ਚ ਕਾਂਗਰਸ ਦੀ ਸਰਕਾਰ ਹੋਣ ਕਾਰਨ ਪੰਜਾਬ ਦੇ ਨਵੇਂ ਚੁਣੇ ਗਏ ਕਾਂਗਰਸੀ ਵਿਧਾਇਕਾਂ ਨੂੰ ਜੈਪੁਰ ‘ਚ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਦੇ ਇਕ ਆਗੂ ਨੇ ਨਾਂ ਨਾ ਛਾਪਣ ਦੀ ਸ਼ਰਤ ‘ਤੇ ਦੱਸਿਆ ਕਿ ਅੰਦਰੂਨੀ ਸਰਵੇਖਣਾਂ ਮੁਤਾਬਕ ਕਾਂਗਰਸ ਪਾਰਟੀ (Congress party) ਨੂੰ ਪੰਜਾਬ ‘ਚ 50 ਦੇ ਕਰੀਬ ਸੀਟਾਂ ਮਿਲ ਸਕਦੀਆਂ ਹਨ।

ਮੀਡੀਆ ਰਿਪੋਰਟਾਂ ਮੁਤਾਬਕ ਇਕ ਹੋਰ ਅੰਦਰੂਨੀ ਸਰਵੇਖਣ ਮੁਤਾਬਕ ਅਕਾਲੀ-ਬਸਪਾ (Akali-BSP) ਗਠਜੋੜ ਨੂੰ 35 ਦੇ ਕਰੀਬ ਸੀਟਾਂ ਮਿਲ ਸਕਦੀਆਂ ਹਨ। ਹਾਲਾਂਕਿ ‘ਆਪ’ ਸੂਬੇ ‘ਚ ਪੂਰਨ ਬਹੁਮਤ ਦਾ ਦਾਅਵਾ ਕਰ ਰਹੀ ਹੈ। ਸੂਤਰਾਂ ਮੁਤਾਬਕ ਅਕਾਲੀ ਆਗੂ ਚੋਣਾਂ ਤੋਂ ਬਾਅਦ ਗਠਜੋੜ ਬਣਾਉਣ ਲਈ ਭਾਜਪਾ ਦੇ ਸੰਪਰਕ ਵਿੱਚ ਹਨ।

ਇਕ ਰਿਪੋਰਟ ਮੁਤਾਬਕ ਸਾਰੀਆਂ ਪਾਰਟੀਆਂ ਸੂਬੇ ‘ਚ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀਆਂ ਹਨ, ਉਥੇ ਹੀ ਪੰਜਾਬ ‘ਚ ਹੰਗ ਅਸੈਂਬਲੀ ਬਣਨ ਦੀ ਵੀ ਸੰਭਾਵਨਾ ਹੈ।

ਸੂਤਰਾਂ ਨੇ ਦੱਸਿਆ ਕਿ ਅਜਿਹੇ ਖਦਸ਼ੇ ਹਨ ਕਿ ਜੇਕਰ ਕਿਸੇ ਨੂੰ ਸਪੱਸ਼ਟ ਬਹੁਮਤ ਨਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਦੀ ਸਾਬਕਾ ਸਹਿਯੋਗੀ ਭਾਜਪਾ ਗੱਠਜੋੜ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰਨਗੇ ਅਤੇ ਜੇਕਰ ਉਹ ਲੋੜੀਂਦੀ ਗਿਣਤੀ 59 ਤੋਂ ਵੀ ਘੱਟ ਰਹੇ ਤਾਂ ਉਹ ਕਾਂਗਰਸ ਅਤੇ ‘ਆਪ’ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਵੀ ਕਰ ਸਕਦੇ ਹਨ।

ਗੱਠਜੋੜ ਸਰਕਾਰ ਬਣਾਉਣ ਲਈ ਅਕਾਲੀ ਦਲ ਭਾਜਪਾ ਨਾਲ ਸੰਪਰਕ ਕਰ ਸਕਦਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ (Aam Admi party) ਨੇ ਇੱਕ ਯੋਜਨਾ ਉਲੀਕੀ ਹੈ ਤਾਂ ਜੋ ਉਨ੍ਹਾਂ ਦੇ ਨਵੇਂ ਚੁਣੇ ਵਿਧਾਇਕ ਦੂਜੀਆਂ ਸਿਆਸੀ ਪਾਰਟੀਆਂ ਦੇ ਸ਼ਿਕਾਰ ਨਾ ਹੋਣ। ‘ਆਪ’ ਦੇ ਜੇਤੂ ਵਿਧਾਇਕਾਂ ਨੂੰ ਦਿੱਲੀ ਲਿਜਾਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੂਤਰਾਂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir singh badal) ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿੱਚ ਹਨ।

Scroll to Top