Air India flight

ਏਅਰ ਇੰਡੀਆ ਦੀ ਫਲਾਈਟ ‘ਚ ਔਰਤ ਨਾਲ ਬਦਸਲੂਕੀ ਕਰਨ ਵਾਲਾ ਮੁਲਜ਼ਮ ਬੈਂਗਲੁਰੂ ਤੋਂ ਗ੍ਰਿਫਤਾਰ

ਚੰਡੀਗੜ੍ਹ 07 ਜਨਵਰੀ 2023: ਦਿੱਲੀ ਪੁਲਿਸ ਨੇ ਬੈਂਗਲੁਰੂ ਤੋਂ ਏਅਰ ਇੰਡੀਆ ਦੀ ਫਲਾਈਟ (Air India flight) ‘ਚ ਇਕ ਔਰਤ ‘ਤੇ ਪਿਸ਼ਾਬ ਕਰਨ ਦੇ ਮੁਲਜ਼ਮ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ੰਕਰ ਮਿਸ਼ਰਾ ਸ਼ੁੱਕਰਵਾਰ ਰਾਤ ਨੂੰ ਹੀ ਫੜਿਆ ਗਿਆ ਸੀ। ਜ਼ਿਕਰਯੋਗ ਹੈ ਕਿ 26 ਨਵੰਬਰ ਨੂੰ ਬਿਊਰੋ ਆਫ ਇਮੀਗ੍ਰੇਸ਼ਨ ਨੇ ਨਿਊਯਾਰਕ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਫਲਾਈਟ ‘ਚ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰਨ ਵਾਲੇ ਵਿਅਕਤੀ ਖ਼ਿਲਾਫ਼ ਦਿੱਲੀ ਪੁਲਸ ਦੇ ਕਹਿਣ ‘ਤੇ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਸੀ।

ਇਸ ਤੋਂ ਇਲਾਵਾ ਦਿੱਲੀ ਪੁਲਿਸ ਦੀ ਇੱਕ ਟੀਮ ਮੁਲਜ਼ਮ ਬਾਰੇ ਜਾਣਕਾਰੀ ਹਾਸਲ ਕਰਨ ਦੇ ਸਿਲਸਿਲੇ ਵਿੱਚ ਮੁਲਜ਼ਮ ਐਸ ਮਿਸ਼ਰਾ ਦੇ ਰਿਸ਼ਤੇਦਾਰ ਨੂੰ ਮਿਲਣ ਲਈ ਮੁੰਬਈ ਪਹੁੰਚ ਗਈ ਹੈ ਅਤੇ ਪੁੱਛਗਿੱਛ ਕਰ ਰਹੀ ਹੈ। ਇਸ ਤੋਂ ਪਹਿਲਾਂ ਏਅਰ ਇੰਡੀਆ ਨੇ ਆਪਣੇ ਪੱਧਰ ‘ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ‘ਤੇ 30 ਦਿਨਾਂ ਦੀ ਯਾਤਰਾ ਪਾਬੰਦੀ ਲਗਾ ਦਿੱਤੀ ਹੈ। ਨਿਯਮਾਂ ਮੁਤਾਬਕ ਉਹ ਅਜਿਹੇ ਯਾਤਰੀ ਨੂੰ ਵੱਧ ਤੋਂ ਵੱਧ ਸਜ਼ਾ ਦੇ ਸਕਦੀ ਹੈ।

ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਏਅਰ ਇੰਡੀਆ (Air India) ਦੀ ਸ਼ਿਕਾਇਤ ਦੇ ਆਧਾਰ ‘ਤੇ ਇਸ ਹੈਰਾਨ ਕਰਨ ਵਾਲੇ ਮਾਮਲੇ ‘ਚ ਐੱਫ.ਆਈ.ਆਰ. ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 354, 509 ਅਤੇ ਭਾਰਤੀ ਹਵਾਬਾਜ਼ੀ ਐਕਟ ਦੀ ਧਾਰਾ 23 ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਪੀੜਤ ਔਰਤ ਅਤੇ ਮੁਲਜ਼ਮ ਦੋਵੇਂ ਦਿੱਲੀ ਵਿੱਚ ਨਹੀਂ ਰਹਿੰਦੇ ਹਨ। ਪੁਲਿਸ ਸੂਤਰਾਂ ਨੇ ਦੱਸਿਆ ਕਿ ਔਰਤ ਦੇ ਆਲੇ-ਦੁਆਲੇ ਬੈਠੇ ਯਾਤਰੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।

 

Scroll to Top