ਚੰਡੀਗੜ੍ਹ, 01 ਅਪ੍ਰੈਲ 2023: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਕੁਝ ਹੀ ਸਮੇਂ ਵਿੱਚ ਰਿਹਾਅ ਹੋ ਜਾਣਗੇ। ਨਵਜੋਤ ਸਿੱਧੂ 320 ਦਿਨਾਂ ਬਾਅਦ ਪਟਿਆਲਾ ਕੇਂਦਰੀ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੇ ਪਟਿਆਲਾ ਰੋਡਰੇਜ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਕੱਟੀ ਸੀ। ਉਨ੍ਹਾਂ ਦੀ 48 ਦਿਨ ਪਹਿਲਾਂ ਹੀ ਰਿਹਾਈ ਹੋ ਰਹੀ ਹੈ | ਇਸ ਖੁਸ਼ੀ ਵਿੱਚ ਸਮਰਥਕ ਪਟਿਆਲਾ ਜੇਲ੍ਹ ਦੇ ਬਾਹਰ ਢੋਲ ਵਜਾ ਰਹੇ ਹਨ। ਪਰਿਵਾਰਕ ਸੂਤਰਾਂ ਅਨੁਸਾਰ ਹੁਣ ਤੱਕ ਸਿੱਧੂ ਨੇ ਜ਼ਿਆਦਾਤਰ ਕੰਮ ਅਭਿਜੀਤ ਮੁਹੱਰਤੇ ‘ਤੇ ਹੀ ਕੀਤੇ ਹਨ।
ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਇਹ ਫਾਇਦਾ ਨਵਜੋਤ ਸਿੰਘ ਸਿੱਧੂ ਨੂੰ ਮਿਲ ਰਿਹਾ ਹੈ ਅਤੇ ਉਹ 19 ਮਈ ਤੋਂ 48 ਦਿਨ ਪਹਿਲਾਂ ਰਿਹਾਅ ਹੋ ਰਹੇ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਸਿੱਧੂ ਦੇ ਟਵਿੱਟਰ ਪੇਜ ‘ਤੇ ਦਿੱਤੀ ਗਈ। ਇਸ ਵਾਰ ਨਵਜੋਤ ਸਿੰਘ ਸਿੱਧੂ ਦੇ ਸਵਾਗਤ ਲਈ ਕੋਈ ਵੱਡਾ ਸਮਾਗਮ ਨਹੀਂ ਕੀਤਾ ਜਾ ਰਿਹਾ ਹੈ। ਸਿੱਧੂ ਦੇ ਸਮਰਥਕ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ ਕਰ ਰਹੇ ਹਨ।