ਚੰਡੀਗੜ੍ਹ 06 ਫਰਵਰੀ 2022: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ਇਸ ਤੋਂ ਬਾਅਦ ਸ਼੍ਰੀਮੋਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਉਨ੍ਹਾਂ ‘ਤੇ ਤਿੱਖੇ ਹਮਲੇ ਕੀਤੇ । ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਰੇਤ ਮਾਫ਼ੀਏ ਦੀ ਜਿੱਤ ਹੋਈ ਹੈ। ਇਨ੍ਹਾਂ ਦਾ ਮੁੱਖ ਮੰਤਰੀ ਦਾ ਚਿਹਰਾ ਹੁਣ ਰੇਤ ਮਾਫ਼ੀਆ ਹੈ। ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਪਟਿਆਲਾ ਹਲਕੇ ਤੋਂ ਪਾਰਟੀ ਉਮੀਦਵਾਰ ਹਰਪਾਲ ਜੁਨੇਜਾ ਦੀ ਚੋਣ ਮੁਹਿੰਮ ’ਚ ਸ਼ਿਰਕਤ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਨੇ ਮਨ ਬਣਾ ਲਿਆ ਹੈ ਤੇ ਇਕ ਵੱਡੀ ਜਿੱਤ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ।