ਚੰਡੀਗੜ੍ਹ 18 ਅਗਸਤ 2022: ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਵੇਰਕਾ (Verka) ਨੇ ਵੀ ਦੁੱਧ ਦੀਆਂ ਕੀਮਤਾਂ ‘ਚ ਵਾਧਾ ਕੀਤਾ ਹੈ | ਪੰਜਾਬ ਵਿੱਚ ਵਧੀ ਮਹਿੰਗਾਈ ਕਾਰਨ ਲੋਕਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਵੇਰਕਾ ਨੇ ਵੀ ਦੁੱਧ ਦੀ ਕੀਮਤ ਵਿੱਚ ਦੋ ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਕੀਮਤਾਂ ਭਲਕੇ ਯਾਨੀ 19 ਅਗਸਤ ਤੋਂ ਲਾਗੂ ਹੋਣਗੀਆਂ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮੂਲ, ਮਦਰ ਡੇਅਰੀ ਨੇ ਵੀ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।ਗੁਜਰਾਤ ਕੋ-ਆਪਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ , ਜੋ ਅਮੂਲ ਦੁੱਧ ਵੇਚਦੀ ਹੈ, ਉਨ੍ਹਾਂ ਨੇ ਅਮੂਲ ਦੁੱਧ ਦੀ ਕੀਮਤ ਵਿਚ 4 ਫ਼ੀਸਦੀ ਦਾ ਵਾਧਾ ਕੀਤਾ ਹੈ, ਇਸ ਵਾਧੇ ਨਾਲ ਇਸ ਦਾ ਦੁੱਧ 2 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।