ਚੰਡੀਗੜ੍ਹ 13 ਸਤੰਬਰ 2022: ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ (All India Sikh Student Federation) ਦੀ 78ਵੀਂ ਵਰ੍ਹੇਗੰਢ ਮੌਕੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਫੈਡਰੇਸ਼ਨ ਦੇ ਮੈਂਬਰਾਂ ਵੱਲੋਂ ਪਹੁੰਚ ਕੇ ਫੈਡਰੇਸ਼ਨ ਦੀ ਚੜ੍ਹਦੀ ਕਲਾ ਦੀ ਅਰਦਾਸ ਬੇਨਤੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਪਰਮਿੰਦਰ ਸਿੰਘ ਢੀਂਗਰਾ ਨੂੰ ਨਵਾਂ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ |
ਇਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਅੱਜ ਉਨ੍ਹਾਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਕਿ ਕਿਉਂਕਿ ਅੱਜ ਫੈਡਰੇਸ਼ਨ ਦਾ ਸਥਾਪਨਾ ਦਿਵਸ ਵੀ ਹੈ ਅਤੇ ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੀ ਲੋਕ ਸਿੱਖੀ ਧਰਮ ਛੱਡ ਕ੍ਰਿਸਚੀਅਨ ਧਰਮ ਵਿੱਚ ਤਬਦੀਲ ਹੁੰਦੇ ਦਿਖਾਈ ਦੇ ਰਹੇ ਸਨ ਅਤੇ ਫੈੱਡਰੇਸ਼ਨ ਦਾ ਪਹਿਲਾ ਕੰਮ ਇਹ ਹੋਵੇਗਾ ਕਿ ਉਨ੍ਹਾਂ ਲੋਕਾਂ ਨੂੰ ਆਪਣੇ ਸਿੱਖੀ ਨਾਲ ਵਾਪਸ ਜੋੜਿਆ|
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਕਿ ਆਰਥਿਕ ਪੱਖੋਂ ਟੁੱਟੇ ਹੋਏ ਹਨ ਉਹ ਲੋਕ ਧਰਮ ਤਬਦੀਲ ਕਰ ਜਾਂਦੇ ਹਨ | ਇਸਦੇ ਨਾਲ ਹੀ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਸਿੱਖੀ ਨਾਲ ਜੋੜਨ ਲਈ ਧਰਮ ਪ੍ਰਚਾਰ ਕਮੇਟੀਆਂ ਬਣਾ ਕੇ ਭੇਜ ਰਹੀ ਹੈ ਲੇਕਿਨ ਲੋਕਾਂ ਦੀ ਆਰਥਿਕ ਪੱਖੋਂ ਬਾਂਹ ਨਹੀਂ ਫੜ ਰਹੀ |
ਇਸਦਾ ਹੀ ਕਾਰਨ ਹੈ ਕਿ ਅੱਜ ਗ੍ਰੰਥੀ ਦਾ ਪੁੱਤਰ ਗ੍ਰੰਥੀ ਨਹੀਂ ਬਣ ਰਿਹਾ ਅਤੇ ਰਾਗੀ ਸਿੰਘ ਦਾ ਪੁੱਤਰ ਰਾਗੀ ਸਿੰਘ ਨਹੀਂ ਬਣ ਰਿਹਾ | ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਜੋ 10 ਮੈਂਬਰੀ ਟੀਮ ਦਾ ਗਠਨ ਕੀਤਾ ਗਿਆ ਹੈ