ਚੰਡੀਗੜ੍ਹ 11 ਅਕਤੂਬਰ 2022: ਐੱਸ.ਵਾਈ.ਐੱਲ ਮੁੱਦੇ (SYL issue) ‘ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ 14 ਅਕਤੂਬਰ ਨੂੰ ਅਹਿਮ ਮੀਟਿੰਗ ਹੋਵੇਗੀ | ਜਿਕਰਯੋਗ ਹੈ ਕਿ ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ, ਜਿੱਥੇ ਦੋਸ਼ ਲਾਇਆ ਕਿ ਪੰਜਾਬ ਇਸ ‘ਚ ਸਹਿਯੋਗ ਨਹੀਂ ਕਰ ਰਿਹਾ | ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਕਰਕੇ ਇਸ ਮੁੱਦੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ | ਜਿਸਦੇ ਚੱਲਦੇ ਦੋਵੇਂ ਸੂਬਿਆਂ ਦੇ ਮੰਤਰੀਆਂ ਵਲੋਂ ਬਿਆਨ ਦਿੱਤੇ ਗਏ |
ਹਰਿਆਣਾ ਦੌਰੇ ‘ਤੇ ਹਿਸਾਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੀ SYL ਮੁੱਦੇ ‘ਤੇ ਦੋਵੇਂ ਸੂਬਿਆਂ ਦੀ ਬੈਠਕ ਕਰਨ ਵਿਚ ਕੋਈ ਹਰਜ਼ ਨਹੀਂ | ਉਨ੍ਹਾਂ ਕਿਹਾ ਕੇਂਦਰ ਸਰਕਾਰ ਇਸ ਮੁੱਦੇ ਨੂੰ ਹੱਲ ਕਰੇ ਨਾਂ ਕਿ ਕੋਈ ਫਾਰਮੈਲਿਟੀ | ਮੁੱਖ ਮੰਤਰੀ ਨੇ ਕਿਹਾ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੀ ਪਾਣੀ ਦੀ ਕਮੀ ਨੂੰ ਪੂਰਾ ਕਰੇ | ਇਸ ਮੁੱਦੇ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ |
ਇਸਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਐੱਸ ਵਾਈ ਐੱਲ ਮੁੱਦੇ (SYL issue) ‘ਤੇ ਭਾਜਪਾ ਸਰਕਾਰ ‘ਤੇ ਕਈ ਸਵਾਲ ਖੜ੍ਹੇ ਕੀਤੇ ਸਨ। ਅਰਵਿੰਦ ਕੇਜਰੀਵਾਲ ਦਾ ਕਹਿਣਾ ਸੀ ਪੰਜਾਬ ਅਤੇ ਹਰਿਆਣਾ ‘ਚ ਕਾਂਗਰਸ ਅਤੇ ਭਾਜਪਾ ਦਾ ਕੀ ਸਟੈਂਡ ਹੈ? ਪੰਜਾਬ ਵਿੱਚ ਕਿਹਾ ਜਾਂਦਾ ਹੈ ਕਿ ਐਸ.ਵਾਈ.ਐਲ ਨਹੀਂ ਬਣਨ ਦਿੱਤੀ ਜਾਵੇਗੀ।
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ (Chief Minister Manohar Lal Khattar) ਨੇ (SYL) ਨਹਿਰੀ ਪਾਣੀ ‘ਤੇ ਸੂਬੇ ਦੇ ਦਾਅਵੇ ਨੂੰ ਇਕ ਵਾਰ ਫਿਰ ਦੁਹਰਾਇਆ । ਮੁੱਖ ਮੰਤਰੀ ਖੱਟਰ ਵਲੋਂ ਦਿੱਤੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਐਸਵਾਈਐਲ ਦੇ ਪਾਣੀ ‘ਤੇ ਹਰਿਆਣਾ ਦੇ ਲੋਕਾਂ ਦਾ ਹੱਕ ਹੈ ਅਤੇ ਉਹ ਕਿਸੇ ਵੀ ਕੀਮਤ ‘ਤੇ ਇਸ ‘ਤੇ ਆਪਣਾ ਦਾਅਵਾ ਨਹੀਂ ਛੱਡਣਗੇ।