ਚੰਡੀਗੜ੍ਹ, 10 ਮਾਰਚ 2023: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ ਵਿਕਾਸ ਮੁਖੀ ਗਰਦਾਨਦਿਆਂ ਇਸ ਨੂੰ ਆਮ ਲੋਕਾਂ ਦਾ ਬਜਟ ਆਾਖਦਿਆਂ ਸਲਾਹੁਤਾ ਕੀਤੀ ਹੈ।ਮੀਤ ਹੇਅਰ ਨੇ ਕਿਹਾ ਕਿ ਇਸ ਬਜਟ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਧਾਈ ਦੇ ਪਾਤਰ ਹੈ।ਇਹ ਬਜਟ ਪੰਜਾਬ ਨੂੰ ਅੱਗੇ ਲੈ ਕੇ ਜਾਵੇਗਾ ਅਤੇ ਰੰਗਲਾ ਪੰਜਾਬ ਦਾ ਸੁਫਨਾ ਪੂਰਾ ਕਰੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੇ ਮੂੰਗੀ ਦੀ ਫਸਲ ਲਈ ਇਸ ਵਾਰ 125 ਕਰੋੜ ਰੁਪਏ ਰੱਖੇ। ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 30 ਫੀਸਦੀ ਕਮੀ ਆਈ ਸੀ ਤੇ ਇਸ ਸਾਲ ਇਨ੍ਹਾਂ ਮਾਮਲਿਆਂ ਨਾਲ ਹੋਰ ਵੱਡੀ ਗਿਰਾਵਟ ਆਵੇਗੀ।
ਜਲ ਸਰੋਤ ਮੰਤਰੀ ਮੀਤ ਹੇਅਰ (Gurmeet Singh Meet Hayer) ਨੇ ਆਪਣੇ ਵਿਭਾਗਾਂ ਲਈ ਕੀਤੇ ਵੱਡੇ ਐਲਾਨਾਂ ਦੇ ਵੇਰਵੇ ਦਿੰਦੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਰਾਹੀਂ ਬਿਹਤਰ ਸਿੰਜਾਈ ਸਹੂਲਤਾਂ ਦੇਣ ਲਈ ਨਹਿਰਾਂ ਦੀ ਸਫਾਈ ਤੇ ਮਜ਼ਬੂਤੀ ਲਈ ਜਲ ਸਰੋਤ ਵਿਭਾਗ ਦੇ ਬਜਟ ਵਿੱਚ ਪਿਛਲੇ ਸਾਲ ਨਾਲੋੰ 15 ਫੀਸਦੀ ਦਾ ਵਾਧਾ ਕਰਦਿਆਂ ਕੁੱਲ 2630 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ।
ਖੇਡ ਮੰਤਰੀ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ ਦਾ ਬਜਟ 258 ਕਰੋੜ ਰੱਖਿਆ ਗਿਆ ਜੋ ਕਿ ਪਿਛਲੇ ਸਾਲ ਨਾਲੋਂ 55 ਫੀਸਦੀ ਵੱਧ ਹੈ ਜਿਸ ਨਾਲ ਖੇਡਾਂ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਖੇਡ ਯੂਨੀਵਰਸਿਟੀ ਤੇ ਇਸ ਨਾਲ ਜੁੜੇ ਕਾਲਜਾਂ ਲਈ 55 ਕਰੋੜ ਰੁਪਏ ਰੱਖੇ ਗਏ।ਲੋਕਾਂ ਨੂੰ ਬਿਹਤਰ, ਸੁਖਾਲੀਆਂ ਤੇ ਪਾਰਦਰਸ਼ੀ ਨਾਗਰਿਕ ਸੇਵਾਵਾਂ ਦੇਣ ਲਈ ਈ ਗਵਰਨੈਂਸ ਪ੍ਰਾਜੈਕਟਾਂ ਵਾਸਤੇ ਪ੍ਰਸ਼ਾਸਕੀ ਸੁਧਾਰ ਵਿਭਾਗ ਲਈ 77 ਕਰੋੜ ਰੁਪਏ ਰੱਖੇ ਗਏ।