ਵਿਜੀਲੈਂਸ

‘ਆਪ’ ਵਿਧਾਇਕ ਬਰਿੰਦਰ ਗੋਇਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ

ਚੰਡੀਗੜ੍ਹ 05 ਅਪ੍ਰੈਲ 2022: ਆਮ ਆਦਮੀ ਪਾਰਟੀ ਦੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ (Brindar Goyal) ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ । ਇਸ ਦੌਰਾਨ ਪੁਲਿਸ ਨੇ ਕਿਹਾ ਕਿ ਮੁਲਜ਼ਮ ਦੀ ਪਛਾਣ ਸੰਗਰੂਰ ਦੀ ਰਾਮਨਗਰ ਬਸਤੀ ‘ਚ ਰਹਿਣ ਵਾਲੇ ਰਤੇਸ਼ ਕੁਮਾਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇੱਕ ਹੈਲਥਕੇਅਰ ਕੰਪਨੀ ‘ਚ ਕੰਮ ਕਰਦਾ ਹੈ ਅਤੇ ਸੰਗਰੂਰ ‘ਚ ਇਕੱਲਾ ਰਹਿੰਦਾ ਹੈ |

ਜਿਕਰਯੋਗ ਹੈ ਕਿ ਆਪ ਦੇ ਹਲਕਾ ਲਹਿਰਾਗਾਗਾ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੂੰ ਐਤਵਾਰ ਰਾਤ 9.10 ਵਜੇ ਕਿਸੇ ਅਨਜਾਣ ਵਿਆਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ । ਗੋਇਲ ਨੂੰ ਰਾਤ ਨੂੰ ਫੋਨ ਕਾਲ ਆਈ ਅਤੇ ਜਦੋਂ ਫੋਨ ਚੁੱਕਿਆ ਤਾਂ ਅਣਪਛਾਤੇ ਕਾਲਰ ਨੇ ਗਾਲ੍ਹਾਂ ਕੱਢਣ ਤੋਂ ਕੱਢਣ ਤੋਂ ਬਾਅਦ ਕਿਹਾ ਕਿ ਉਹ ਵਿਧਾਇਕ ਗੋਇਲ ਨੂੰ ਗੋਲੀ ਮਾਰ ਕੇ ਮਾਰ ਦੇਵੇਗਾ।

ਇਸਦੇ ਚਲਦੇ ਬਰਿੰਦਰ ਗੋਇਲ (Brindar Goyal) ਵੱਲੋਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵੱਲੋਂ ਫੋਨ ਦੀ ਲੋਕੇਸ਼ਨ ਅਤੇ ਵਿਅਕਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਤੁਰਤ ਕਾਰਵਾਈ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ | ਪੁਲਿਸ ਮੁਤਾਬਕ ਮੁਲਜ਼ਮਾਂ ਨੇ ਵਿਧਾਇਕ ਦੇ ਨਾਲ-ਨਾਲ ਕਈ ਹੋਰ ਲੋਕਾਂ ਨੂੰ ਵੀ ਫੋਨ ਕੀਤੇ ਸਨ। ਮੁਲਜ਼ਮ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।

Scroll to Top