ਨੈਸ਼ਨਲ ਡੈਸਕ 24 ਫਰਵਰੀ 2022 : ਯੂਕ੍ਰੇਨ (Ukraine) ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੇ ਸਲਾਹਕਾਰ ਨੇ ਵੀਰਵਾਰ ਨੂੰ ਕਿਹਾ ਕਿ ਦੇਸ਼ ‘ਤੇ ਰੂਸੀ ਹਮਲਿਆਂ ‘ਚ ਹੁਣ ਤੱਕ ਕਰੀਬ 40 ਲੋਕ ਮਾਰੇ ਗਏ ਹਨ। ਰਾਸ਼ਟਰਪਤੀ ਦੇ ਸਲਾਹਕਾਰ ਓਲੇਕਸੀ ਏਰੇਸਟੋਵਿਚ ਨੇ ਕਿਹਾ ਕਿ ਹਮਲੇ ‘ਚ ਕਈ ਲੋਕ ਜ਼ਖਮੀ ਵੀ ਹੋਏ ਹਨ। ਉਹਨਾਂ ਨੇ ਇਹ ਨਹੀਂ ਦੱਸਿਆ ਕੀ ਮਾਰੇ ਗਏ ਲੋਕਾਂ ਵਿੱਚ ਆਮ ਨਾਗਰਿਕ ਸ਼ਾਮਲ ਹਨ ਜਾਂ ਨਹੀਂ।
ਜ਼ੇਲੇਂਸਕੀ ਨੇ ਕਿਹਾ ਕਿ ਯੂਕ੍ਰੇਨੀ (Ukraine) ਅਧਿਕਾਰੀ ਦੇਸ਼ ਦੀ ਰੱਖਿਆ ਲਈ ਤਿਆਰ ਸਾਰੇ ਲੋਕਾਂ ਨੂੰ ਹਥਿਆਰ ਸੌਂਪਣਗੇ। ਰਾਸ਼ਟਰਪਤੀ ਨੇ ਕਿਹਾ ਕਿ ਯੂਕ੍ਰੇਨ ਦੇ ਲੋਕਾਂ ਦਾ ਭਵਿੱਖ ਹਰੇਕ ਯੂਕ੍ਰੇਨੀ ‘ਤੇ ਨਿਰਭਰ ਕਰਦਾ ਹੈ। ਰਾਸ਼ਟਰਪਤੀ ਨੇ ਉਹਨਾਂ ਸਾਰੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਜੋ ਦੇਸ਼ ਦੀ ਰੱਖਿਆ ਕਰ ਸਕਦੇ ਹਨ।