ਮੁੰਬਈ ਤੇ ਪਠਾਨਕੋਟ

UNSC ‘ਚ ਭਾਰਤ ਨੇ ਕਿਹਾ ਮੁੰਬਈ ਤੇ ਪਠਾਨਕੋਟ ਹਮਲੇ ਦੇ ਪੀੜਤਾਂ ਨੂੰ ਨਹੀਂ ਮਿਲਿਆ ਇਨਸਾਫ਼

ਚੰਡੀਗੜ੍ਹ 10 ਫਰਵਰੀ 2022: ਭਾਰਤ ਨੇ ਇਕ ਵਾਰ ਫਿਰ ਸੰਯੁਕਤ ਰਾਸ਼ਟਰ (UN) ‘ਚ ਅੱਤਵਾਦ ਦਾ ਮੁੱਦਾ ਉਠਾਇਆ ਤੇ ਸਰਹੱਦ ਪਾਰ ਤੋਂ ਹੋਣ ਵਾਲੀਆਂ ਅੱਤਵਾਦੀ ਘਟਨਾਵਾਂ ਲਈ ਨਿਆਂ ਨਾ ਮਿਲਣ ਦੀ ਸ਼ਿਕਾਇਤ ਵੀ ਕੀਤੀ। ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ਭਾਰਤ ਦੇ ਰਾਜਦੂਤ ਨੇ ਕਿਹਾ, ”ਭਾਰਤ ਨੇ ਲੰਬੇ ਸਮੇਂ ਤੋਂ ਸਰਹੱਦ ਪਾਰ ਅੱਤਵਾਦ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਸਮੂਹਾਂ ਦੁਆਰਾ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦਾ ਸੰਤਾਪ ਹੰਢਾਇਆ ਹੈ। ਮੁੰਬਈ ਹਮਲੇ ਅਤੇ 2016 ਦੇ ਪਠਾਨਕੋਟ ਅੱਤਵਾਦੀ ਹਮਲੇ ਦੇ ਸ਼ਿਕਾਰ ਹੋਏ ਹਨ।ਇਨ੍ਹਾਂ ਮਾਮਲਿਆਂ ‘ਚ ਅਜੇ ਤੱਕ ਇਨਸਾਫ ਨਹੀਂ ਮਿਲਿਆ।”

ਇਸ ਦੌਰਾਨ ਸੰਯੁਕਤ ਰਾਸ਼ਟਰ ‘ਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀ.ਐੱਸ.ਤਿਰੁਮੂਰਤੀ ਨੇ ਬੁੱਧਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (UNSC) ‘ਚ ‘ਅੱਤਵਾਦੀ ਕਾਰਵਾਈਆਂ ਕਾਰਨ ਅੰਤਰਰਾਸ਼ਟਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਖਤਰਾ’ ਵਿਸ਼ੇ ‘ਤੇ ਭਾਰਤ ਦੇ ਇਸ ਵਿਸ਼ਵਾਸ ਨੂੰ ਦੁਹਰਾਇਆ ਕਿ ਜੇਕਰ ਦੁਨੀਆ ਦੇ ਕਿਸੇ ਵੀ ਹਿੱਸੇ ‘ਚ ਅੱਤਵਾਦ ਹੈ ਤਾਂ ਇਹ ਸਮੁੱਚੀ ਦੁਨੀਆਂ ਲਈ ਖ਼ਤਰਾ ਹੈ। ਸਾਰੇ ਸੰਸਾਰ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਖ਼ਤਰਾ ਹੈ |

Scroll to Top