ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਪੇਂਡੂ ਵਿਕਾਸ, ਪ੍ਰਵਾਸੀ ਭਾਰਤੀ ਮਾਮਲੇ ਅਤੇ ਖੇਤੀਬਾੜ੍ਹੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੀਆਂ ਹਦਾਇਤਾਂ ‘ਤੇ ਡਾ.ਜਸਵਿੰਦਰਪਾਲ ਸਿੰਘ ਗਰੇਵਾਲ ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁਟਸ) ਵਲੋਂ ਪੱਤਰ ਜਾਰੀ ਕਰਕੇ ਜ਼ਿਲ੍ਹਾ ਪੱਧਰ ‘ਤੇ ਖਾਦ ਵੇਚਣ ਲਈ ਬਣਨ ਵਾਲੇ ਨਵੇਂ ਲਾਇਸੈਂਸਾਂ (New Fertilizer Licenses) ‘ਤੇ ਰੋਕ ਲਗਾ ਦਿੱਤੀ ਗਈ ਹੈ।