July 4, 2024 4:33 am
Barjinder Singh Parwana

ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ ਨੂੰ ਮਿਲੀ ਜ਼ਮਾਨਤ

ਪਟਿਆਲਾ 05 ਅਗਸਤ 2022: ਪਟਿਆਲਾ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਰਹੀ ਹੈ। ਪਟਿਆਲਾ ਅਦਾਲਤ ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ (Barjinder Singh Parwana) ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਿਰ ਨੇੜੇ 29 ਅਪ੍ਰੈਲ ਨੂੰ ਹੋਈ ਹਿੰਸਾ ‘ਚ ਬਰਜਿੰਦਰ ਪਰਵਾਨਾ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਸੀ।

ਇਸ ਦੌਰਾਨ ਸ਼ਿਵ ਸੈਨਾ ਤੇ ਸਿੱਖ ਜਥੇਬੰਦੀਆਂ ਆਹਮੋ-ਸਾਹਮਣੇ ਹੋ ਗਏ ਸਨ। ਇਸ ਮਾਮਲੇ ‘ਚ ਪੁਲਿਸ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ 01 ਮਈ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਸੀ । ਇਸ ਮਾਮਲੇ ਦੀ ਜਾਂਚ ਕਰਨ ਲਈ 5 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ |