ਭਗਵੰਤ ਮਾਨ ਹੋਣਗੇ AAP ਦਾ CM ਚਿਹਰਾ, ਕੇਜਰੀਵਾਲ ਨੇ ਕੀਤਾ ਰਸਮੀ ਐਲਾਨ

ਚੰਡੀਗੜ੍ਹ, 18 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, 20 ਫਰਵਰੀ ਨੂੰ ਚੋਣਾਂ ਹੋਣਗੀਆਂ ਅਤੇ 10 ਮਾਰਚ ਨੂੰ ਨਤੀਜ਼ਿਆਂ ਦਾ ਐਲਾਨ ਕੀਤਾ ਜਾਵੇਗਾ | ਜਿਸ ਦੇ ਚਲਦਿਆਂ ਸਿਆਸੀ ਆਗੂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕਰ ਰਹੀ ਹੈ, ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਵਲੋਂ ਲੋਕਾਂ ਦੀ ਰਾਇ ਮੰਗੀ ਗਈ ਕਿ ਪੰਜਾਬ ‘ਚ ਆਮ ਆਦਮੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਕਿਸਨੂੰ ਐਲਾਨ ਐਲਾਨ ਕੀਤਾ ਜਾਵੇ, ਜਿਸ ਨੂੰ ਲੈ ਕੇ ਕਿਹਾ ਜਾ ਰਿਹਾ ਹੈ ਕਿ ਕਰੀਬ 22 ਲੱਖ ਲੋਕਾਂ ਨੇ ਭਗਵੰਤ ਮਾਨ ਦੇ ਚਿਹਰੇ ‘ਤੇ ਮੋਹਰ ਲਗਾਈ ਹੈ ਕਿ ਭਗਵੰਤ ਮਾਨ ਹੀ ਆਮ ਆਦਮੀ ਦੇ ਮੁੱਖ ਮੰਤਰੀ ਦਾ ਚਿਹਰਾ ਹੋਣੇ ਚਾਹੀਦੇ ਹਨ | ਜਿਸ ‘ਤੇ ਅੱਜ ਅਰਵਿੰਦ ਕੇਜਰੀਵਾਲ ਵਲੋਂ ਵੀ ਮੋਹਰ ਲਗਾ ਦਿੱਤੀ ਹੈ, ਸੋ ਆਮ ਆਦਮੀ ਪਾਰਟੀ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਭਗਵੰਤ ਮਾਨ ਹੀ ਹੋਣਗੇ, ਜਿਸ ‘ਤੇ ਪੱਕੀ ਮੋਹਰ ਲੱਗ ਚੁੱਕੀ ਹੈ | ਹੁਣ ਵੇਖਣਾ ਹੋਵੇਗਾ ਕਿ ਪੰਜਾਬ ਵਿਧਾਨ ਸਭਾ ਚੋਣਾਂ ‘ਚ ਭਗਵੰਤ ਮਾਨ ਆਮ ਆਦਮੀ ਦਾ ਮਾਨ ਵੱਧਾ ਸਕਣਗੇ ਜਾਂ ਨਹੀਂ |

Scroll to Top