Jasprit Bumrah

ਟੀਮ ਇੰਡੀਆ ਨੂੰ ਵੱਡਾ ਝਟਕਾ, ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਏਸ਼ੀਆ ਕੱਪ ਤੋਂ ਬਾਹਰ

ਚੰਡੀਗੜ੍ਹ 08 ਅਗਸਤ 2022: ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੀ ਇਸ ਮਹੀਨੇ ਸ਼ੁਰੂਆਤ ਹੋਣ ਜਾ ਰਹੀ ਹੈ । ਟੀਮ ਇੰਡੀਆ ਆਪਣੇ ਪਹਿਲੇ ਮੈਚ ‘ਚ 28 ਅਗਸਤ ਨੂੰ ਪਾਕਿਸਤਾਨ ਨਾਲ ਭਿੜੇਗਾ । ਇਸ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਪੂਰੇ ਏਸ਼ੀਆ ਕੱਪ ਤੋਂ ਬਾਹਰ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬੁਮਰਾਹ ਇਸ ਸਮੇਂ ਪਿੱਠ ਦੀ ਸੱਟ ਨਾਲ ਜੂਝ ਰਹੇ ਹਨ। ਜੇਕਰ ਬੁਮਰਾਹ ਨਹੀਂ ਖੇਡਦੇ ਤਾਂ ਟੀਮ ਇੰਡੀਆ ਨੂੰ ਏਸ਼ੀਆ ਕੱਪ ‘ਚ ਨੁਕਸਾਨ ਹੋ ਸਕਦਾ ਹੈ। ਟੀਮ ਇੰਡੀਆ ਨੂੰ ਗਰੁੱਪ ਏ ਵਿੱਚ ਰੱਖਿਆ ਗਿਆ ਹੈ। ਇਸ ਵਿੱਚ ਦੂਜੀ ਟੀਮ ਪਾਕਿਸਤਾਨ ਅਤੇ ਤੀਜੀ ਕੁਆਲੀਫਾਇਰ ਟੀਮ ਹੈ। ਸ਼੍ਰੀਲੰਕਾ, ਅਫਗਾਨਿਸਤਾਨ ਅਤੇ ਬੰਗਲਾਦੇਸ਼ ਨੂੰ ਗਰੁੱਪ ਬੀ ‘ਚ ਰੱਖਿਆ ਗਿਆ ਹੈ। 27 ਅਗਸਤ ਤੋਂ 11 ਸਤੰਬਰ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਵਿੱਚ ਕੁੱਲ 13 ਮੈਚ ਖੇਡੇ ਜਾਣਗੇ।

 

Scroll to Top