Jharkhand Petroleum

ਭਾਰਤ ਦੇ ਇਸ ਸੂਬੇ ‘ਚ ਪੈਟਰੋਲ ਹੋਵੇਗਾ 25 ਰੁਪਏ ਸਸਤਾ

ਚੰਡੀਗੜ੍ਹ 29 ਦਸੰਬਰ 2021: ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੇ ਐਲਾਨ ਕੀਤਾ ਹੈ ਕਿ ਨਵੇਂ ਸਾਲ ‘ਚ ਸੂਬੇ ‘ਚ ਪੈਟਰੋਲ (Petrol) 25 ਰੁਪਏ ਸਸਤਾ ਹੋਵੇਗਾ। ਸੂਬੇ ‘ਚ ਪੈਟਰੋਲ (Petrol) ਅਤੇ ਡੀਜ਼ਲ (diesel) ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਅਜਿਹੇ ‘ਚ ਸਰਕਾਰ ਨੇ ਪੈਟਰੋਲ (Petrol) ‘ਤੇ 25 ਰੁਪਏ ਪ੍ਰਤੀ ਲੀਟਰ ਦੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਪਰ ਇਸ ਸਸਤੇ ਪੈਟਰੋਲ ਦਾ ਲਾਭ ਸਿਰਫ਼ ਬੀਪੀਐਲ ਕਾਰਡ ਧਾਰਕਾਂ ਨੂੰ ਹੀ ਮਿਲੇਗਾ। ਉਨ੍ਹਾਂ ਕਿਹਾ ਕਿ 26 ਜਨਵਰੀ ਤੋਂ ਝਾਰਖੰਡ ਵਿੱਚ ਬੀਪੀਐਲ ਕਾਰਡ ਧਾਰਕਾਂ ਨੂੰ ਪੈਟਰੋਲ (Petrol) 25 ਰੁਪਏ ਸਸਤਾ ਹੋ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਗਵਾਂਢੀ ਰਾਜਾਂ ਤੋਂ ਡੀਜ਼ਲ ਭਰ ਕੇ ਗੱਡੀਆਂ ਆਉਂਦੀਆਂ ਹਨ, ਜਿਸ ਕਾਰਨ ਨੁਕਸਾਨ ਹੋ ਰਿਹਾ ਹੈ| ਦੱਸ ਦੇਈਏ ਕਿ ਝਾਰਖੰਡ ਪੈਟਰੋਲੀਅਮ ਡੀਲਰਸ ਐਸੋਸੀਏਸ਼ਨ ਵੀ ਕਈ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦਰਾਂ ਨੂੰ ਘਟਾਉਣ ਦੀ ਮੰਗ ਕਰ ਰਹੀ ਸੀ। ਐਸੋਸੀਏਸ਼ਨ ਸਰਕਾਰ ਤੋਂ ਪੈਟਰੋਲ ‘ਤੇ ਵੈਟ 5 ਫੀਸਦੀ ਘਟਾਉਣ ਦੀ ਮੰਗ ਕਰ ਰਹੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੈਟ ਦੀ ਦਰ 22 ਫੀਸਦੀ ਤੋਂ ਘਟਾ ਕੇ 17 ਫੀਸਦੀ ਕਰ ਦਿੰਦੀ ਹੈ, ਤਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਐਸੋਸੀਏਸ਼ਨ ਮੁਤਾਬਕ ਗੁਆਂਢੀ ਰਾਜਾਂ ਝਾਰਖੰਡ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਬਿਹਾਰ ਅਤੇ ਉੜੀਸਾ ਵਿੱਚ ਡੀਜ਼ਲ ਦੀ ਕੀਮਤ ਘੱਟ ਹੈ। ਅਜਿਹੇ ‘ਚ ਝਾਰਖੰਡ ਤੋਂ ਚੱਲਣ ਵਾਲੇ ਵਾਹਨਾਂ ਨੂੰ ਗੁਆਂਢੀ ਸੂਬਿਆਂ ਤੋਂ ਡੀਜ਼ਲ ਮਿਲ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ।

ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸਿੰਘ ਦਾ ਕਹਿਣਾ ਹੈ ਕਿ ਪੈਟਰੋਲੀਅਮ ਡੀਲਰਾਂ ਨੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਨੂੰ ਪੱਤਰ ਲਿਖਿਆ ਸੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਕੀਤੀ ਸੀ। ਅਸ਼ੋਕ ਨੇ ਦੱਸਿਆ ਕਿ ਉਨ੍ਹਾਂ ਵਿੱਤ ਮੰਤਰੀ ਨੂੰ ਮਿਲ ਕੇ ਇਸ ਸਬੰਧੀ ਮੰਗ ਪੱਤਰ ਸੌਂਪਿਆ ਸੀ, ਪਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਦੱਸਿਆ ਕਿ ਝਾਰਖੰਡ ਵਿੱਚ 1350 ਪੈਟਰੋਲ ਪੰਪ ਹਨ, ਜਿੱਥੇ 2.50 ਲੱਖ ਤੋਂ ਵੱਧ ਪਰਿਵਾਰਾਂ ਦੀ ਰੋਜ਼ੀ-ਰੋਟੀ ਜੁੜੀ ਹੋਈ ਹੈ। ਵੈਟ ਦੀਆਂ ਉੱਚੀਆਂ ਦਰਾਂ ਕਾਰਨ ਕਾਰੋਬਾਰ ਪ੍ਰਭਾਵਿਤ ਹੋ ਰਿਹਾ ਹੈ।

Scroll to Top