ਵੱਡੀ ਖ਼ਬਰ : ਸੇਵਾ

ਵੱਡੀ ਖ਼ਬਰ : ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ

ਚੰਡੀਗੜ੍ਹ ,26 ਅਗਸਤ : ਅੱਜ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ | ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸੇਵਾ ਸਿੰਘ ਸੇਖਵਾਂ ਦੇ ਘਰ ਮੁਲਾਕਾਤ ਕਰਨ ਲਈ ਪੁੱਜੇ |

ਹਾਲਾਂਕਿ ਸੇਵਾ ਸਿੰਘ ਸੇਖਵਾਂ ਦੇ ਪੁੱਤਰ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਜਦੋਂ ਤੱਕ ਅਰਵਿੰਦ ਕੇਜਰੀਵਾਲ ਨਾਲ ਬੰਦ ਕਮਰੇ ’ਚ ਮੀਟਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਅਸੀਂ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਸਕਦਾ |

ਪਰ ਹੁਣ ਇਹ ਸਪੱਸ਼ਟ ਹੋ ਚੁੱਕਾ ਹੈ ਕਿ ਸੇਵਾ ਸਿੰਘ ਸੇਖਵਾਂ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਚੁੱਕੇ ਹਨ | ਇਸ ਮੌਕੇ ਉਹਨਾਂ ਕਿਹਾ ਕਿ ਅੱਜ ਤੋਂ ਮੈਂ ਕੇਜਰੀਵਾਲ ਦੀ ਸਰਕਾਰ ਨੂੰ ਸਮਰਪਿਤ ਹਾਂ ਨ,ਕੇਜਰੀਵਾਲ ਜੋ ਹੁਕਮ ਕਰਨਗੇ ਮੈਂ ਉਹੀ ਕਰਾਂਗਾ |

Scroll to Top