ਸਿੱਧੂ ਤੇ ਚੰਨੀ ਅੱਜ ਸ਼ਾਮ 4 ਵਜੇ ਕਰਨਗੇ ਇਕੱਠੇ ਕਾਨਫਰੰਸ

ਚੰਡੀਗੜ੍ਹ : ਪੰਜਾਬ ਵਿੱਚ ਹੁਣ ਸੀ.ਐਮ. ਚੰਨੀ ਅਤੇ ਸਿੱਧੂ ਵਿਚਾਲੇ ਦੂਰੀ ਘਟਦੀ ਨਜ਼ਰ ਆ ਰਹੀ ਹੈ। ਏ.ਜੀ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਲੱਗਦਾ ਹੈ ਕਿ ਦੋਵਾਂ ਵਿਚਾਲੇ ਕੁੜੱਤਣ ਘੱਟ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸੀ.ਐੱਮ. ਚੰਨੀ ਅਤੇ ਸਿੱਧੂ ਇੱਕ ਵਾਰ ਫਿਰ ਇਕੱਠੇ ਨਜ਼ਰ ਆਉਣਗੇ। ਇਹ ਦੋਵੇਂ ਅੱਜ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਸਾਂਝੀ ਕਾਨਫਰੰਸ ਕਰਨ ਜਾ ਰਹੇ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਕਾਨਫਰੰਸ ‘ਤੇ ਟਿਕੀਆਂ ਹੋਈਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਕਾਂਗਰਸ ਹੁਣ ਕੀ ਕਰਦੀ ਹੈ।

Scroll to Top