ਭਾਜਪਾ

ਵੱਡੀ ਖ਼ਬਰ : ਭਾਜਪਾ ‘ਚ ਸ਼ਾਮਲ ਹੋ ਸਕਦੇ ਨੇ ਪੰਜਾਬ ਦੇ ਇਹ ਸਿਆਸੀ ਚਿਹਰੇ

ਚੰਡੀਗੜ੍ਹ, 12 ਜਨਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ (2022) 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਜਿਸ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ‘ਚ ਇਸ ਸਮੇਂ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ |

ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਦੋਵੇਂ ਭਰਾ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।

ਸੂਤਰਾਂ ਤੋਂ ਮਿਲੀ ਬੈਂਸ ਭਰਾਵਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਖਬਰਾਂ ਨੇ ਸਿਆਸੀ ਪਾਰਟੀਆਂ ਅਤੇ ਮੀਡੀਆ ਵਿੱਚ ਖਲਬਲੀ ਮਚਾ ਦਿੱਤੀ ਹੈ। ਇਸ ਨਾਲ ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਹੋ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਵੀ ਸਾਹਮਣੇ ਆਈ ਹੈ ਕਿ ਦੋ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਵਿਚਾਲੇ ਭਾਜਪਾ ਨਾਲ ਗੱਲਬਾਤ ਚੱਲ ਰਹੀ ਹੈ।

ਬੈਂਸ ਭਰਾ ਬੁੱਧਵਾਰ ਨੂੰ ਭਾਜਪਾ ਦਾ ਪੱਲਾ ਫੜ ਸਕਦੇ ਹਨ। ਅਜੇ ਤੱਕ ਇਸ ਸਬੰਧੀ ਬੈਂਸ ਭਰਾਵਾਂ ਨਾਲ ਕੋਈ ਸੰਪਰਕ ਨਹੀਂ ਹੋਇਆ ਅਤੇ ਨਾ ਹੀ ਕਿਸੇ ਨੇ ਪੁਸ਼ਟੀ ਕੀਤੀ ਹੈ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖੀ ਹੋਈ ਹੈ ਸਾਰੇ ਆਗੂ ਸੀਟਾਂ ਦੀ ਖ਼ਾਤਰ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।

ਭਾਜਪਾ ਦੀ ਨਜ਼ਰ ਪੰਜਾਬ ਦੇ ਚੋਟੀ ਦੇ ਨੇਤਾਵਾਂ ‘ਤੇ ਹੈ, ਜਿਸ ਕਾਰਨ ਉਹ ਉਨ੍ਹਾਂ ਨੇਤਾਵਾਂ ਨੂੰ ਆਪਣੀ ਪਾਰਟੀ ‘ਚ ਸ਼ਾਮਲ ਕਰ ਰਹੀ ਹੈ।

Scroll to Top