Navjot Singh Sidhu

ਨਵਜੋਤ ਸਿੱਧੂ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ, ਲੁਧਿਆਣਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੇ ਪੇਸ਼

ਚੰਡੀਗੜ੍ਹ 25 ਅਕਤੂਬਰ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਸਿੱਧੂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ (Ludhiana Court) ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਨਵਜੋਤ ਸਿੰਘ ਸਿੱਧੂ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ‘ਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣਗੇ |

ਜਿਕਰਯੋਗ ਹੈ ਕਿ ਲੁਧਿਆਣਾ ਦੇ ਬਹੁ ਚਰਚਿਤ ਸੀ.ਐੱਲ.ਯੂ. ਘੁਟਾਲੇ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ 21 ਅਕਤੂਬਰ ਨੂੰ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਣ ਦੇ ਸੰਮਨ ਜਾਰੀ ਕੀਤੇ ਗਏ ਸਨ | ਇਸ ਦੌਰਾਨ ਸਿੱਧੂ ਵਲੋਂ ਖ਼ਰਾਬ ਸਿਹਤ ਹਵਾਲਾ ਦਿੱਤਾ ਗਿਆ , ਜਿਸਦੇ ਚੱਲਦੇ ਮਾਨਯੋਗ ਜੱਜ ਸੁਮਿਤ ਮੱਕੜ ਨੇ ਇਸ ਮਾਮਲੇ ਦੀ ਸੁਣਵਾਈ 28 ਅਕਤੂਬਰ ਤੱਕ ਮੁਲਤਵੀ ਕਰ ਦਿੱਤੀ ਸੀ ਅਤੇ ਨਵਜੋਤ ਸਿੰਘ ਸਿੱਧੂ ਨੂੰ 28 ਅਕਤੂਬਰ ਨੂੰ ਅਦਾਲਤ ‘ਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ।

Scroll to Top