Vaishali Accident

Bihar: ਵੈਸ਼ਾਲੀ ਜ਼ਿਲ੍ਹੇ ‘ਚ ਦਰਦਨਾਕ ਸੜਕ ਹਾਦਸੇ ‘ਚ 15 ਜਣਿਆਂ ਦੀ ਮੌਤ, PM ਮੋਦੀ ਵਲੋਂ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ 21 ਨਵੰਬਰ 2022: ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ (Vaishali district) ਵਿੱਚ ਐਤਵਾਰ ਦੇਰ ਸ਼ਾਮ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਤੇਜ਼ ਰਫਤਾਰ ਟਰੱਕ ਨੇ ਪੂਜਾ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਲੋਕ ਨੂੰ ਦਰੜ ਦਿੱਤਾ | ਇਸ ਹਾਦਸੇ ਵਿੱਚ ਸੱਤ ਬੱਚਿਆਂ ਸਮੇਤ ਲਗਭਗ 15 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਕਈ ਜ਼ਖਮੀ ਹੋਏ ਹਨ।

ਜਾਣਕਾਰੀ ਮੁਤਾਬਕ ਹਾਜੀਪੁਰ-ਮਹਨਾਰ ਮੁੱਖ ਸੜਕ ‘ਤੇ ਦੇਸਰੀ ਥਾਣਾ ਖੇਤਰ ਦੇ ਨਵਾਂਗਾਂਵ ਟੋਲਾ ਨੇੜੇ ਇਹ ਹਾਦਸਾ ਵਾਪਰਿਆ। ਨਜ਼ਦੀਕੀ ਬ੍ਰਹਮਸਥਾਨ ਵਿਖੇ ਭੂਈਆਂ ਬਾਬਾ ਦੀ ਪੂਜਾ ਕਰਨ ਲਈ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਇਸੇ ਦੌਰਾਨ ਤੇਜ਼ ਰਫ਼ਤਾਰ ਬੇਕਾਬੂ ਟਰੱਕ ਭੀੜ ਨੂੰ ਦਰੜ ਹੋਇਆ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ।

ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਸ਼ਾਲੀ ਦੇ ਦੇਸਾਰੀ ਥਾਣਾ ਖੇਤਰ ਵਿੱਚ ਇੱਕ ਤੇਜ਼ ਰਫ਼ਤਾਰ ਟਰੱਕ ਵੱਲੋਂ ਬੱਚਿਆਂ ਸਮੇਤ ਕਈ ਜਣਿਆਂ ਨੂੰ ਕੁਚਲਣ ਦੀ ਘਟਨਾ ਤੋਂ ਉਹ ਦੁਖੀ ਹਨ। ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਹੈ ਅਤੇ ਉਨ੍ਹਾਂ ਨੂੰ 5-5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਦਾ ਢੁੱਕਵਾਂ ਇਲਾਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਘਟਨਾ ਤੋਂ ਬਾਅਦ ਮੌਕੇ ‘ਤੇ ਹੜਕੰਪ ਮੱਚ ਗਿਆ । ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ, ਜਿਨ੍ਹਾਂ ‘ਚ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕੀਤਾ ਕਿ “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਬਿਹਾਰ ਦੇ ਵੈਸ਼ਾਲੀ ਵਿੱਚ ਵਾਪਰਿਆ ਹਾਦਸਾ ਬਹੁਤ ਦੁਖਦਾਈ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀ ਸੰਵੇਦਨਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਦੁਆ ਕਰਦੇ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਵਿੱਚੋਂ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

PmO

Scroll to Top