CM ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ BJP ਦਾ ਦਿੱਲੀ ‘ਚ ਪ੍ਰਦਰਸ਼ਨ

CM Arvind Kejriwal

ਚੰਡੀਗੜ੍ਹ, 26 ਮਾਰਚ 2024: ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਦਿੱਲੀ ‘ਚ ਪ੍ਰਦਰਸ਼ਨ ਕੀਤਾ। ਭਾਰਤੀ ਜਨਤਾ ਪਾਰਟੀ ਦੇ ਵਰਕਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਉਹ ਸ਼ਰਾਬ ਘਪਲੇ ਮਾਮਲੇ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ, ਉਹ ਕਹਿੰਦੇ ਰਹਿੰਦੇ ਹਨ ਕਿ ਉਨ੍ਹਾਂ ਨੂੰ (ਜੇਲ੍ਹ ਤੋਂ) ਆਰਡਰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਈਡੀ ਦੀ ਹਿਰਾਸਤ ਵਿੱਚ ਡਰਾਮਾ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੈਂ ਐਲਜੀ ਅਤੇ ਈਡੀ ਦੇ ਡਾਇਰੈਕਟਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਝੂਠੇ ਪੱਤਰ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ (CM Arvind Kejriwal) ਵਰਗਾ ਭ੍ਰਿਸ਼ਟ ਵਿਅਕਤੀ ਮੁੱਖ ਮੰਤਰੀ ਨਹੀਂ ਬਣ ਸਕਦਾ, ਉਨ੍ਹਾਂ ਨੂੰ ਅਸਤੀਫਾ ਦੇਣਾ ਪਵੇਗਾ।

Leave a Reply

Your email address will not be published. Required fields are marked *