ਸਮੇਂ ਸਿਰ ਪਤਾ ਚੱਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ: ਡਾ. ਕਵਿਤਾ ਸਿੰਘ

Black cataracts

ਫਾਜ਼ਿਲਕਾ, 15 ਮਾਰਚ 2024: ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਡਾ. ਕਵਿਤਾ ਸਿੰਘ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾ ਅਧੀਨ “ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਾਜ਼ਿਲਕਾ ਨੇ ਕਿਹਾ ਕਿ ਮਿਤੀ 10 ਤੋਂ 16 ਮਾਰਚ ਤੱਕ ਕੀਤੇ ਜਾਣ ਵਾਲੇ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜ਼ਿਲਾ ਹਸਪਤਾਲ, ਸਬ-ਡਿਵੀਜਨਲ ਹਸਪਤਾਲ ਵਿੱਚ ਕਾਲੇ ਮੋਤੀਏ (Black cataracts) ਦੇ ਮਰੀਜ਼ਾਂ ਦੀ ਸ਼ਨਾਖਤ ਲਈ ਸਕਰੀਨਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਉਹਨਾਂ ਦੀ ਅੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਿਵਲ ਹਸਪਤਾਲ ਅੱਖਾਂ ਦੇ ਮਾਹਰ ਡਾਕਟਰ ਪਾਰਵੀ ਫੁੱਟੇਲਾ ਨੇ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਮੁੱਖ ਕਾਰਨ ਹੈ। ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸਦਾ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ਼ ਸੰਭਵ ਹੈ।

ਮਾਸ ਮੀਡੀਆ ਅਫ਼ਸਰ ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਨੇ ਵਿਸ਼ੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ਼ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਗੁਲੋਕੋਮਾ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਜਿਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਕਾਲੇ ਮੋਤੀਏ (Black cataracts) ਤੋਂ ਪੀੜਿਤ ਹੋਵੇ ਜਾਂ ਕੋਈ ਵਿਅਕਤੀ ਸ਼ੂਗਰ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਵੇ। ਇਸ ਤੋਂ ਇਲਾਵਾ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਵਧੇਰੇ ਸਟੀਰਾਇਡ ਵਰਤਣ ਵਾਲਿਆਂ ਨੂੰ ਵੀ ਇਸ ਰੋਗ ਤੋਂ ਚੌਕਸ ਰਹਿਣ ਦੀ ਜਰੂਰਤ ਹੁੰਦੀ ਹੈ।

Leave a Reply

Your email address will not be published. Required fields are marked *