Higher Education

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

ਸ਼੍ਰੀ ਅਨੰਦਪੁਰ ਸਾਹਿਬ 08 ਨਵੰਬਰ 2022: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਮੁੱਚੀ ਲੋਕਾਈ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ ਹੈ, ਉਨਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਾਨਵਤਾ ਦੇ ਕਲਿਆਣ ਲਈ ਸਮੁੱਚੇ ਜਗਤ ਨੂੰ ਨਵੀਂ ਰੌਸ਼ਨੀ ਦਿਖਾਈ ਹੈ, ਪਹਿਲੇ ਪਾਤਸ਼ਾਹ ਨੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਕੇ ਸੰਸਾਰ ਨੂੰ ਸੱਚੇ ਤੇ ਸੁੱਚੇ ਰਾਹ ਵੱਲ ਚੱਲਣ ਦੀ ਪ੍ਰੇਰਣਾ ਦਿੱਤੀ, ਉਨਾਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕਰਕੇ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਕਿ ਸੱਚਾਈ ਤੇ ਹਕ਼ੀਕਤ ਹੈ।

ਉਨਾਂ ਕਿਹਾ ਕਿ ਗੁਰੂ ਸਾਹਿਬ ਨੇ ਬਰਾਬਰਤਾ, ਭਾਈਚਾਰਕ ਪਿਆਰ, ਚੰਗਿਆਈ ਅਤੇ ਗੁਣਾਂ ਦਾ ਇੱਕ ਅਨੋਖਾ ਰੁਹਾਨੀ ਅਤੇ ਸਮਾਜਿਕ ਸੰਦੇਸ਼ ਦਿਤਾ ਹੈ । ਉਨਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗੁਰੂ ਨਾਨਕ ਸਾਹਿਬ ਦੇ 974 ਵਾਕ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁੱਖ ਬਾਣੀਆਂ ਹਨ।

Scroll to Top