328 ਪਾਵਨ ਸਰੂਪਾਂ ਦਾ ਮਾਮਲਾ

ਲਾਪਤਾ ਹੋਏ 328 ਪਾਵਨ ਸਰੂਪਾਂ ਦਾ ਮਾਮਲਾ: SGPC ਨੂੰ ਝਟਕਾ, ਬਰਖਾਸਤ ਮੁਲਾਜ਼ਮਾਂ ਨੂੰ ਹਾਈਕੋਰਟ ਵਲੋਂ ਰਾਹਤ

ਚੰਡੀਗੜ੍ਹ 02 ਅਪ੍ਰੈਲ 2022: ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਨੌਕਰੀ ਤੋਂ ਹਟਾਏ ਗਏ ਤਿੰਨ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਮੁਲਾਜ਼ਮ ਗੁਰਬਚਨ ਸਿੰਘ, ਬਾਜ ਸਿੰਘ ਤੇ ਦਲਬੀਰ ਸਿੰਘ ਨੂੰ ਬਰਖ਼ਾਸਤ ਕੀਤਾ ਸੀ | ਇਸਦੇ ਨਾਲ ਹੀ ਬਰਖ਼ਾਸਤ ਕੀਤੇ ਗਏ ਤਿੰਨ ਮੁਲਾਜ਼ਮਾਂ ਨੂੰ ਵਾਪਸ ਨੌਕਰੀ ‘ਤੇ ਰੱਖਣ ਲਈ ਐੱਸ.ਜੀ.ਪੀ.ਸੀ. ਨੂੰ ਆਦੇਸ਼ ਦਿੱਤੇ ਹਨ।

Scroll to Top