ਚੰਡੀਗੜ੍ਹ 27 ਜੂਨ 2022: ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਨੂੰ ਸੀਬੀਆਈ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਅੱਜ ਯਾਨੀ ਸੋਮਵਾਰ ਨੂੰ ਸੁਣਵਾਈ ਦੌਰਾਨ ਦਿੱਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਹਸਪਤਾਲ ਵਿੱਚ ਦਾਖ਼ਲ ਸਤੇਂਦਰ ਜੈਨ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਇਸ ਸਮੇਂ ਸਤੇਂਦਰ ਜੈਨ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਕਈ ਦਿਨਾਂ ਤੋਂ ਹਸਪਤਾਲ ‘ਚ ਭਰਤੀ ਸੀ।ਅਦਾਲਤ ‘ਚ ਸਤੇਂਦਰ ਜੈਨ ਦੀ ਪੇਸ਼ੀ ਵੀਡੀਓ ਕਾਨਫਰੰਸ਼ ਰਾਹੀਂ ਹੋਈ |
ਨਵੰਬਰ 23, 2024 10:33 ਪੂਃ ਦੁਃ