June 28, 2024 3:44 pm
Patwaris

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੰਮਪਰੂਵਮੈਂਟ ਟਰੱਸਟ ਦੇ 10 ਨਵੇਂ ਚੇਅਰਮੈਨ ਨਿਯੁਕਤ

ਚੰਡੀਗੜ੍ਹ 08 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇੰਮਪਰੂਵਮੈਂਟ ਟਰੱਸਟ (Improvement Trust) ਦੇ 10 ਨਵੇਂ ਚੇਅਰਮੈਨਾਂ ਦੀ ਨਿਯੁਕਤੀ ਕੀਤੀ ਹੈ | ਮੁੱਖ ਮੰਤਰੀ ਨੇ ਟਵੀਟ ਕਰਦੀਆਂ ਕਿਹਾ ਕਿ ਇੰਮਪਰੂਵਮੈਂਟ ਟਰੱਸਟ ਦੇ 10 ਨਵੇਂ ਚੇਅਰਮੈਨਾਂ ਨੂੰ ਵਧਾਈਆਂ…ਉਮੀਦ ਕਰਦਾ ਹਾਂ ਕਿ ਨਾਮ ਮੁਤਾਬਕ ਨਗਰ ਸੁਧਾਰ ਟਰੱਸਟ ਦੇ ਨਵੇਂ ਚੇਅਰਮੈਨ ਸ਼ਹਿਰਾਂ ਦੇ ਬੁਨਿਆਦੀ ਸੁਧਾਰਾਂ ਲਈ ਇਮਾਨਦਾਰੀ ਨਾਲ ਕੰਮ ਕਰਨਗੇ | ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ‘ਚ ਅਹਿਮ ਜ਼ਿੰਮੇਵਾਰੀ ਨਿਭਾਉਣਗੇ…ਪੰਜਾਬ ਦੀ ‘ਰੰਗਲਾ ਪੰਜਾਬ‘ ਟੀਮ ‘ਚ ਸਾਰਿਆਂ ਦਾ ਸਵਾਗਤ ਹੈ|

Image