Bhagwant Mann

ਮੁੱਖ ਮੰਤਰੀ ਭਗਵੰਤ ਮਾਨ ਭਲਕੇ ਦਿੱਲੀ ‘ਚ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

ਚੰਡੀਗ੍ਹੜ 11 ਅਪ੍ਰੈਲ 2022: ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ (Bhagwant Mann) ਪਹਿਲੀ ਵਾਰ ਭਾਰਤ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹਨ। ਇਹ ਮੀਟਿੰਗ ਸੀ ਐੱਮ ਭਗਵੰਤ ਮਾਨ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਭਲਕੇ ਦੁਪਹਿਰ ਦਿੱਲੀ ‘ਚ ਹੋਵੇਗੀ। ਇਸ ਦੌਰਾਨ ਭਗਵੰਤ ਮਾਨ ਉਪ ਰਾਸ਼ਟਰਪਤੀ ਨੂੰ ਵੀ ਮਿਲਣਗੇ।

ਭਗਵੰਤ ਮਾਨ ਨੇ 24 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ | ਇਸ ਦੌਰਾਨ ਉਨ੍ਹਾਂ ਕਿਹਾ ਪੰਜਾਬ ਦੀ ਵਿੱਤੀ ਹਾਲਤ ਬਹੁਤ ਖਰਾਬ ਹੈ। ਤਿੰਨ ਲੱਖ ਕਰੋੜ ਤੋਂ ਵੱਧ ਦਾ ਕਰਜ਼ਾ ਹੈ। ਸਰਕਾਰ ਬਣਨ ਤੋਂ ਬਾਅਦ ਦਿਨ ਰਾਤ ਮਿਹਨਤ ਕਰ ਰਹੇ ਹਾਂ। ਖਜਾਨੇ ਨੂੰ ਲੁੱਟਣ ਵਾਲੇ ਮਾਫੀਆ ਨੂੰ ਖਤਮ ਕਰਕੇ ਮੁੜ ਤੋਂ ਭਰਿਆ ਜਾਵੇ। ਉਨ੍ਹਾਂ ਨੇ ਮੰਗ ਕੀਤੀ ਹੈ ਕਿ 50 ਹਜ਼ਾਰ ਕਰੋੜ ਸਾਲਾਨਾ ਘੱਟੋ ਘੱਟ ਦੋ ਸਾਲ ਲਈ ਪੈਕੇਜ ਦਿੱਤਾ ਜਾਵੇ।

ਇਸ ਸਮੇਂ ਦੌਰਾਨ ਅਸੀਂ ਪੰਜਾਬ ਦੀ ਵਿੱਤੀ ਹਾਲਤ ਮੁੜ ਤੋਂ ਲੀਹ ਤੇ ਲਿਆਵਾਂਗੇ। ਮਾਨ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੀਐੱਮ ਮੋਦੀ ਵਿੱਤ ਮੰਤਰੀ ਨਾਲ ਗੱਲਬਾਤ ਕਰਕੇ ਸਾਡੀ ਮੰਗ ਪੂਰੀ ਕਰਨਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮਿਲ ਕੇ ਦੇਸ਼ ਨੂੰ ਅੱਗ ਵਧਾਉਣ ਹੈ ਤਾਂ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਨਾਲ ਹੀ ਦੇਸ਼ ਦਾ ਵਿਕਾਸ ਹੋਵੇਗਾ।

Scroll to Top