ਚੰਡੀਗੜ੍ਹ,24 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੈਬਨਿਟ ’ਤੇ ਅੱਜ ਮੋਹਰ ਲੱਗ ਸਕਦੀ ਹੈ। ਦਰਅਸਲ ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਲਗਾਤਾਰ ਬੈਠਕਾਂ ਕਰ ਰਹੇ ਹਨ। ਇਸ ਦੇ ਚਲਦਿਆਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨੇ ਦੇਰ ਰਾਤ ਕਰੀਬ 4 ਘੰਟੇ ਤੱਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਬੈਠਕ ਕੀਤੀ। ਕਿਹਾ ਜਾ ਰਿਹਾ ਹੈ ਕਿ ਨਵੀਂ ਕੈਬਨਿਟ ਵਿਚ ਰਾਜਾ ਵੜਿੰਗ, ਕਾਕਾ ਰਣਦੀਪ ਸਿੰਘ, ਗੁਰਕੀਰਤ ਕੋਟਲੀ ਨੂੰ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਪਰਗਟ ਸਿੰਘ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਦੀ ਥਾਂ ਪੰਜਾਬ ਦਾ ਖੇਡ ਮੰਤਰੀ ਲਾਇਆ ਜਾ ਸਕਦਾ ਹੈ।
October 4, 2024 5:56 am