ਚੰਡੀਗੜ੍ਹ 19 ਅਗਸਤ 2022: ਸਾਬਕਾ ਪੀਸੀਐੱਸ ਅਧਿਕਾਰੀ ਪ੍ਰੀਤਮ ਸਿੰਘ ਕੁੰਮੇਦਾਨ (Pritam Singh Kumedan) ਦਾ ਬੀਤੇ ਦਿਨ 100 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ | ਪ੍ਰੀਤਮ ਸਿੰਘ ਕੁੰਮੇਦਾਨ ਦੇ ਦੇਹਾਂਤ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਮੁੱਖ ਮੰਤਰੀ ਨੇ ਟਵੀਟ ਕਰ ਲਿਖਿਆ ਕਿ “ਪੰਜਾਬ ਦੇ ਸੱਚੇ ਸਪੂਤ ਸਨ ਸਾਬਕਾ PCS ਅਫਸਰ ਸ.ਪ੍ਰੀਤਮ ਸਿੰਘ ਕੁਮੇਦਾਨ ਜੀ…ਆਪਣੀ ਧਰਤੀ ਅਤੇ ਦਰਿਆਈ ਪਾਣੀਆਂ ਦੇ ਹੱਕਾਂ ਲਈ ਆਖਰੀ ਸਾਹ ਤੱਕ ਲੜਨ ਵਾਲੇ ਇਸ ਯੋਧੇ ਦੇ ਸਦੀਵੀ ਵਿਛੋੜੇ ਬਾਰੇ ਸੁਣ ਗਹਿਰਾ ਧੱਕਾ ਲੱਗਾ…ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਿਸ਼ ਕਰਨ…ਅਲਵਿਦਾ ਪ੍ਰੀਤਮ ਸਿੰਘ ਜੀ।”