ਚੰਡੀਗੜ੍ਹ 10 ਸਤੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ ਕੀਤੀ | ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਪੰਜਾਬ ਦੇ ਵੱਖ ਵੱਖ ਮੁੱਦਿਆਂ ‘ਤੇ ਚਰਚਾ ਕੀਤੀ | ਇਸਦੇ ਨਾਲ ਹੀ ਮੁੱਖ ਮੰਤਰੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜਲਦੀ ਹੀ ਪੰਜਾਬ ਆ ਸਕਦੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਜਰਮਨੀ ਦੌਰੇ ਬਾਰੇ ਬਿਆਨ ਦਿੰਦਿਆਂ ਕਿਹਾ ਕਿ ਜਰਮਨ ਦੀਆਂ ਕਈ ਕੰਪਨੀਆਂ ਪੰਜਾਬ ਵਿੱਚ ਉਦਯੋਗ ਲਗਾਉਣ ਦੀ ਇੱਛੁਕ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਕੁਝ ਵੱਡੀਆਂ ਕਾਰ ਕੰਪਨੀਆਂ ਪੰਜਾਬ ਵਿੱਚ ਪਾਰਟਸ ਬਣਾਉਣ ਦਾ ਪਲਾਂਟ ਲਗਾਉਣਾ ਚਾਹੁੰਦੀਆਂ ਹਨ | ਇਸ ਦੌਰਾਨ ਉਥੇ ਕੁਝ ਹੋਰ ਰਾਜਾਂ ਦੇ ਮੁੱਖ ਮੰਤਰੀ ਵੀ ਜਾਣਗੇ ਅਤੇ ਭਗਵੰਤ ਮਾਨ ਵੀ ਮੌਜੂਦ ਰਹਿਣਗੇ।