Bhagwant Mann

CM ਭਗਵੰਤ ਮਾਨ ਨੇ ਸੀਨੀਅਰ ਆਈਏਐਸ ਨੀਲਿਮਾ ਖ਼ਿਲਾਫ਼ ਦਰਜ FIR ਸੰਬੰਧੀ ਮੁੱਖ ਸਕੱਤਰ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਚੰਡੀਗੜ 09 ਜਨਵਰੀ 2022: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਪੰਜਾਬ ਦੀ ਸੀਨੀਅਰ ਆਈਏਐਸ ਨੀਲਿਮਾ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੀਤੀ ਗਈ ਐਫਆਈਆਰ ਸਬੰਧੀ ਮੁੱਖ ਸਕੱਤਰ ਤੋਂ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ। ਮੁੱਖ ਮੰਤਰੀ ਵਲੋਂ  1 ਦਿਨ ਦੇ ਅੰਦਰ ਮਾਮਲੇ ਦੀ ਜਾਂਚ ਕਰਕੇ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਾਰਵਾਈ ਦੀ ਰਿਪੋਰਟ ਭਲਕੇ 10 ਜਨਵਰੀ ਨੂੰ ਪੇਸ਼ ਕਰਨ ਲਈ ਕਿਹਾ ਹੈ । ਤੁਹਾਨੂੰ ਦੱਸ ਦੇਈਏ ਕਿ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਨੂੰ ਲੈ ਕੇ ਆਈਏਐਸ ਐਸੋਸੀਏਸ਼ਨ ਅਤੇ ਪੀਸੀਐਸ ਐਸੋਸੀਏਸ਼ਨ ਵਿਜੀਲੈਂਸ ਦਾ ਵਿਰੋਧ ਕਰ ਰਹੀਆਂ ਹਨ।

action report

 

Scroll to Top